corona positive cases recovery rate: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਸਥਿਤੀ ਕੰਟਰੋਲ ‘ਚ ਨਜ਼ਰ ਆ ਰਹੀ ਹੈ। ਰਾਹਤ ਭਰੀ ਗੱਲ ਇਹ ਸਾਹਮਣੇ ਆਈ ਹੈ ਕਿ ਹੁਣ ਨਵੇਂ ਪਾਜ਼ੀਟਿਵ ਮਾਮਲਿਆਂ ‘ਚ ਕਮੀ ਆ ਰਹੀ ਹੈ। ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 133 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 111 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 12 ਮਰੀਜ਼ਾਂ ਨੇ ਦਮ ਤੋੜਿਆ ਸੀ ਜਿਨ੍ਹਾਂ ‘ਚੋਂ 6 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ 18198 ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 90.99 ਫੀਸਦੀ ਭਾਵ 16599 ਮਰੀਜ਼ ਠੀਕ ਹੋ ਚੁੱਕੇ ਹਨ ਤੇ ਹੁਣ ਤੱਕ 750 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 889 ਸਰਗਰਮ ਮਾਮਲੇ ਹਨ। ਮਹਾਨਗਰ ‘ਚ ਹੁਣ ਤੱਕ 2,83,000 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 281250 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 260780 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2272 ਤੱਕ ਪਹੁੰਚ ਚੁੱਕੀ ਹੈ,ਜਿਨ੍ਹਾਂ ‘ਚ 259 ਲੋਕਾਂ ਦੀ ਮੌਤ ਹੋ ਚੁੱਕੀ ਹੈ।