Pineapple health benefits: Pineapple ਨੂੰ ਅਨਾਨਾਸ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਖਾਣ ‘ਚ ਖੱਟੇ-ਮਿੱਠੇ ਸੁਆਦ ਵਾਲਾ ਅਨਾਨਾਸ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੋਣ ਕਾਰਨ ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਦਾ ਕੰਮ ਕਰਦਾ ਹੈ। ਅਜਿਹੇ ‘ਚ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਸੇਵਨ ਨਾਲ ਮਿਲਣ ਵਾਲੇ ਫਾਇਦਿਆਂ ਬਾਰੇ…
ਇਮਿਊਨਿਟੀ ਵਧਾਏ: ਬਿਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਅਨਾਨਾਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਮਦਦ ਕਰਦਾ ਹੈ। ਅਜਿਹੇ ‘ਚ ਥਕਾਵਟ, ਕਮਜ਼ੋਰੀ ਦੂਰ ਹੋ ਕੇ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਮਿਲਦੀ ਹੈ। ਅਸਲ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਅਜਿਹੇ ‘ਚ ਇਸ ਗੰਭੀਰ ਬਿਮਾਰੀ ਦੇ ਹੋਣ ਤੋਂ ਬਚਾਅ ਹੁੰਦਾ ਹੈ।
ਪਾਚਨ ਪ੍ਰਣਾਲੀ ਨੂੰ ਮਜ਼ਬੂਤ ਕਰੋ: ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਐਸਿਡਿਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਅਨਾਨਾਸ ਵਿਚ ਵਿਟਾਮਿਨ, ਖਣਿਜ ਅਤੇ ਚਿਕਿਤਸਕ ਗੁਣ ਹੁੰਦੇ ਹਨ। ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ ਇਸ ਲਈ ਔਰਤਾਂ ਅਤੇ ਬੱਚਿਆਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਦਿਲ ਸਿਹਤਮੰਦ ਰਹਿੰਦਾ ਹੈ। ਅਜਿਹੇ ‘ਚ ਹਾਰਟ ਅਟੈਕਅਤੇ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਐਂਟੀ-ਏਜਿੰਗ ਗੁਣਾਂ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
ਅੱਖਾਂ ਦੀ ਰੌਸ਼ਨੀ ਵਧਾਏ: ਅਜੋਕੇ ਸਮੇਂ ਵਿੱਚ ਜ਼ਿਆਦਾਤਰ ਕੰਮ ਕੰਪਿਊਟਰ ਅਤੇ ਲੈਪਟਾਪ ‘ਤੇ ਹੋਣ ਨਾਲ ਅੱਖਾਂ ‘ਤੇ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਸਹਾਇਤਾ ਮਿਲਦੀ ਹੈ। ਨਾਲ ਹੀ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਹੋਈ ਵਾਧੂ ਚਰਬੀ ਘੱਟ ਹੋ ਕੇ ਸਹੀ ਸ਼ੇਪ ਦਿਲਾਉਣ ‘ਚ ਮਦਦ ਮਿਲਦੀ ਹੈ। ਨਾਲ ਹੀ ਕਮਜ਼ੋਰੀ ਅਤੇ ਥਕਾਵਟ ਦੂਰ ਹੋ ਜਾਂਦੀ ਹੈ ਸਾਰਾ ਦਿਨ ਸਰੀਰ ਤਾਜ਼ਾ ਰਹਿੰਦਾ ਹੈ।