Divorced woman rape fraudulent accused: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਰੌਂਗਟੇ ਖੜ੍ਹੇ ਕਰ ਦਿੱਤੇ ਹਨ। ਦਰਅਸਲ ਇੱਥੇ ਇਕ ਦੋਸ਼ੀ ਨੇ ਪਹਿਲਾਂ ਤਾਂ ਤਲਾਕਸ਼ੁਦਾ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਕਾਫੀ ਸਮਾਂ ਜਬਰ ਜਨਾਹ ਕਰਦਾ ਰਿਹਾ, ਇੰਨਾ ਹੀ ਨਹੀਂ ਜਦੋਂ ਪੀੜਤਾਂ ਵੱਲੋਂ ਵਿਆਹ ਬਾਰੇ ਕਿਹਾ ਤਾਂ ਦੋਸ਼ੀ ਨੇ ਪੀੜਤਾਂ ਤੋਂ ਪੈਸੇ ਹੜਪ ਕੇ ਫਰਾਰ ਹੋ ਗਿਆ। ਇਸ ਮਾਮਲੇ ਨੂੰ ਲੈ ਕੇ ਹੁਣ ਪੀੜਤਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਹੈ, ਜਿਸ ਤਹਿਤ ਦੋਸ਼ੀ ਅਤੇ ਉਸ ਦੇ ਪਰਿਵਾਰ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੀੜਤਾਂ ਨੇ ਦੱਸਿਆ ਕਿ ਉਸ ਦਾ ਆਪਣੇ ਪਤੀ ਨਾਲ ਤਲਾਕ ਹੋ ਚੁੱਕਾ ਹੈ ਅਤੇ ਉਕਤ ਕਥਿਤ ਦੋਸ਼ੀ ਸੁਰੇਸ਼ ਉਨ੍ਹਾਂ ਦੇ ਘਰ ਕਿਰਾਏ ‘ਤੇ ਰਹਿੰਦਾ ਸੀ, ਜਿਸ ਕਾਰਨ ਉਸ ਦੀ ਉਸ ਨਾਲ ਜਾਣ-ਪਛਾਣ ਹੋ ਗਈ ਸੀ। ਦੋਸ਼ੀ ਉਸ ਦੇ ਤਲਾਕ ਤੋਂ ਬਾਅਦ ਉਸ ਨੂੰ ਮਿਲਣ ਲੱਗ ਪਿਆ ਤੇ ਦੋਸ਼ੀ ਸੁਰੇਸ਼ ਵਲੋਂ ਉਸ ਨਾਲ ਵਿਆਹ ਦੀ ਪੇਸ਼ਕਸ਼ ਕੀਤੀ ਗਈ। ਉਸ ਦੱਸਿਆ ਕਿ ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਵਲੋਂ ਆਪਸ ‘ਚ ਸਾਜ਼ਿਸ਼ ਤਹਿਤ ਉਸ ਦੇ 20 ਲੱਖ ਰੁਪਏ ਹੜੱਪ ਲਏ ਤੇ ਬਾਅਦ ‘ਚ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਸੁਰੇਸ਼ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਦਾ ਰਿਹਾ। ਪੀੜ੍ਹਤ ਲੜਕੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਨ੍ਹਾਂ ਖ਼ਿਲਾਫ਼ ਕੇਸ ਕਰ ਲਿਆ। ਇਸ ਮਾਮਲੇ ‘ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਕਥਿਤ ਦੋਸ਼ੀ ਅਜੇ ਫ਼ਰਾਰ ਹਨ, ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।






















