rahul gandhi kheti bachao yatra moga : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕੇਂਦਰ ਸਰਕਾਰ ਦੇ ਵਿਰੋਧ ‘ਚ ਇਕ ਵਾਰ ਫਿਰ ਹਮਲਾ ਬੋਲਿਆ ਹੈ।ਪੰਜਾਬ ਦੇ ਮੋਗਾ ਜ਼ਿਲੇ ‘ਚ ਖੇਤੀ ਬਚਾਓ ਰੈਲੀ ਨੂੰ ਸੰਬੋਧਿਤ ਕਰਦਿਆਂ ਹੋਏ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਇਹ ਬਿੱਲ ਪਾਸ ਕਰਨਾ ਹੀ ਸੀ ਤਾਂ ਸਭ ਤੋਂ ਪਹਿਲਾਂ ਲੋਕ ਸਭਾ ਅਤੇ ਰਾਜ ਸਭਾ ‘ਚ ਚਰਚਾ ਕਰਨੀ ਚਾਹੀਦੀ ਸੀ।ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਕਾਂਗਰਸ ਦੇਸ਼ ਭਰ ਦੇ ਕਿਸਾਨਾਂ ਨਾਲ ਖੜੀ ਹੈ ਅਤੇ ਕਾਂਗਰਸ ਇੱਕ ਇੰਚ ਵੀ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟਣ ਵਾਲੀ।ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਐੱਮ.ਐੱਸ.ਪੀ.ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਖੇਤੀ ਦਾ ਪੂਰਾ ਬਾਜ਼ਾਰ ਅੰਬਾਨੀ ਅਤੇ ਅੰਡਾਨੀ ਦੇ ਹਵਾਲੇ ਕਰ ਦਿੱਤਾ ਜਾਏਗਾ।ਪਰ ਕਾਂਗਰਸ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।
ਰਾਹੁਲ ਨੇ ਕਿਹਾ ਹੈ ਕਿ ਜੇਕਰ ਕਿਸਾਨ ਇਨ੍ਹਾਂ ਨਵੇਂ ਕਾਨੂੰਨਾਂ ਤੋਂ ਖੁਸ਼ ਹਨ ਤਾਂ ਦੇਸ਼ ਭਰ ਦੇ ਕਿਸਾਨ ਪ੍ਰਦਰਸ਼ਨ ਕਿਉਂ ਕਰ ਰਹੇ ਹਨ? ਪੰਜਾਬ ‘ਚ ਕਿਸਾਨ ਪ੍ਰਦਰਸ਼ਨ ਕਿਉਂ ਕਰ ਰਹੇ ਹਨ।ਰਾਹੁਲ ਨੇ ਕਿਹਾ ਹੈ ਕਿ ਕੋਰੋਨਾ ਕਾਲ ‘ਚ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਕੀ ਜਲਦੀ ਸੀ।ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉਹ ਇਹ ਮੰਨਦੇ ਹਨ ਕਿ ਕਿਸਾਨਾਂ ਦੀ ਉਪਜ ਖ੍ਰੀਦਣ ਲਈ ਬਣੇ ਮੌਜੂਦਾ ਸਿਸਟਮ ‘ਚ ਬਹੁਤ ਸਾਰੀਆਂ ਕਮੀਆਂ ਹਨ, ਪਰ ਇਸ ਸਿਸਟਮ ਨੂੰ ਸੁਧਾਰਨ ਦੀ ਲੋੜ ਹੈ।ਇਸ ਨੂੰ ਖਤਮ ਕਰਨ ਦੀ ਜਰੂਰਤ ਹੈ।ਕਿਉਂਕਿ ਜੇਕਰ ਇਹ ਸਿਸਟਮ ਖਤਮ ਹੋ ਗਿਆ ਤਾਂ ਕਿਸਾਨਾਂ ਕੋਲ ਕੁਝ ਨਹੀਂ ਬਚੇਗਾ ਅਤੇ ਕਿਸਾਨ ਨੂੰ ਸਿੱਧਾ ਅੰਬਾਨੀ ਅਤੇ ਅੰਡਾਨੀ ਨਾਲ ਗੱਲ ਕਰਨੀ ਪਵੇਗੀ ਅਤੇ ਇਸ ਇਸ ਗੱਲਬਾਤ ‘ਚ ਕਿਸਾਨ ਮਾਰਿਆ ਜਾਏਗਾ।ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕਿਹਾ ਕਿ ਦੇਸ਼ ‘ਚ ਨਰਿੰਦਰ ਮੋਦੀ ਦੀ ਸਰਕਾਰ ਹੈ, ਪਰ ਇਹ ਗਲਤ ਹੈ ਇਹ ਅੰਬਾਨੀ ਅਤੇ ਅਡਾਨੀ ਦੀ ਸਰਕਾਰ ਹੂੈ।ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਜੀ ਨੂੰ ਅੰਬਾਨੀ ਚਲਾਉਂਦਾ ਹੈ।