corona confirmed Ludhiana today: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਜਿੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਕਮੀ ਆ ਰਹੀ ਹੈ ਪਰ ਉੱਥੇ ਹੀ ਮ੍ਰਿਤਕਾਂ ਦੀ ਦਰ ਘੱਟਣ ਦਾ ਨਾਂ ਨਹੀਂ ਲੈ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚ ਜਿੱਥੇ 190 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ, ਉੱਥੇ ਹੀ 11 ਲੋਕਾਂ ਦੀ ਮੌਤ ਵੀ ਹੋਈ ਹੈ। ਦੱਸ ਦੇਈਏ ਕਿ ਪਾਜ਼ੀਟਿਵ ਮਿਲੇ 190 ਮਾਮਲਿਆਂ ‘ਚੋਂ 161 ਮਾਮਲੇ ਲੁਧਿਆਣਾ ਨਾਲ ਸਬੰਧਤ ਹਨ ਤੇ ਬਾਕੀ 29 ਮਾਮਲੇ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ ਹਨ ਜਦਕਿ 11 ਮੌਤਾਂ ‘ਚੋਂ 10 ਮ੍ਰਿਤਕ ਲੁਧਿਆਣਾ ਨਾਲ ਸਬੰਧਤ ਹਨ ਜਦਕਿ 1 ਮੌਤ ਜ਼ਿਲ੍ਹਾ ਸੰਗਰੂਰ ਨਾਲ ਸਬੰਧਿਤ ਹੈ।
ਸਿਵਲ ਸਰਜਨ ਲੁਧਿਆਣਾ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਕੋਰੋਨਾ ਪੀੜਤਾਂ ਦੀ ਗਿਣਤੀ 18,494 ਤਕ ਪਹੁੰਚ ਗਈ ਹੈ ਜਦਕਿ 770 ਲੋਕ ਦਮ ਤੋੜ ਚੁੱਕੇ ਹਨ। ਇਸ ਦੇ ਨਾਲ 2345 ਮਾਮਲੇ ਬਾਹਰਲੇ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ ਜਦਕਿ 265 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ 132 ਲੋਕਾਂ ਨੂੰ ਹੋਮ ਕੁਆਰੰਟਾਈਨ ਕੀਤਾ ਤੇ 476 ਲੋਕਾਂ ਨੂੰ ਹੋਮ ਆਈਸੋਲੇਟ ਕੀਤਾ ਹੈ।