Punjab Health Minister reported : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਹੁਣ ਕੋਰੋਨਾ ਵਾਇਰਸ ਦੀ ਰਿਪੋਰਟ ਵਿੱਚ ਆ ਗਏ ਹਨ। ਅੱਜ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਪਹਿਲਾਂ ਹੀ ਆਪਣੇ ਆਪ ਨੂੰ ਘਰ ਵਿੱਚ ਆਈਸੋਲੇਟ ਕੀਤਾ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮੰਤਰੀ ਵਿੱਚ ਸਵੇਰੇ ਹਲਕੇ ਲੱਛਣ ਦਿਖਾਏ। ਉਨ੍ਹਾਂ ਨੂੰ ਬੁਖਾਰ ਅਤੇ ਸਰੀਰ ਵਿੱਚ ਦਰਦ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ, ਜਿਸ ਵਿੱਚ ਉਨ੍ਹਾਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨੇੜਲੇ ਸੰਪਰਕ ਵਾਲੇ ਲੋਕਾਂ ਦੀ ਛੇਤੀ ਹੀ ਜਾਂਚ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਉਹ ਬੀਤੇ ਦਿਨ ਸੰਗਰੂਰ ਵਿੱਚ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਜੋਂ ਦੇ ਇੰਚਾਰਜ ਸਨ ਅਤੇ ਉਨ੍ਹਾਂ ਨੇ ਹੀ ਸਟੇਜ ਦੀ ਸੇਵਾ ਨਿਭਾਈ ਸੀ। ਇਸ ਦੌਰਾਨ ਉਨ੍ਹਾਂ ਨਾਲ ਸਿਹਤ ਮੰਤਰੀ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ, ਵਿਜੇਇੰਦਰ ਸਿੰਗਲਾ ਅਤੇ ਰਜਿੰਦਰ ਕੌਰ ਭੱਠਲ ਸਣੇ ਕਈ ਸਿਆਸੀ ਆਗੂਆਂ ਦੇ ਸੰਪਰਕ ਵਿੱਚ ਆਏ ਸਨ। ਹੁਣ ਸਿਹਤ ਮੰਤਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ ਵਿੱਚ ਹਲਚਲ ਵਾਲਾ ਮਾਹੌਲ ਹੈ।