schools department education guidelines: ਲੁਧਿਆਣਾ, (ਤਰਸੇਮ ਭਾਰਦਵਾਜ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਮਾਰਚ ਮਹੀਨੇ ਤੋਂ ਪੂਰਨ ਤੌਰ ‘ਤੇ ਸਕੂਲ, ਕਾਲਜ ਬੰਦ ਕੀਤੇ ਗਏ ਸਨ।ਸਿੱਖਿਆ ਮੰਤਰਾਲੇ ਵਲੋਂ ਪਹਿਲਾਂ ਸਤੰਬਰ ਮਹੀਨੇ ‘ਚ ਸਕੂਲ ਖੋਲਣ ਬਾਰੇ ਚਰਚਾਵਾਂ ਛਿੜੀਆਂ ਹੋਈਆਂ ਸਨ।ਪਰ ਕੋਰੋਨਾ ਮਹਾਂਮਾਰੀ ਦੀ ਸਥਿਤੀ ਨੂੰ ਦੇਖਦਿਆਂ ਰੱਦ ਕਰ ਦਿੱਤਾ ਗਿਆ।ਕੋਰੋਨਾ ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਖਿਆ ਮੰਤਰਾਲੇ ਵਲੋਂ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।ਜਾਰੀ ਆਦੇਸ਼ਾਂ ਅਨੁਸਾਰ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ, ਕਾਲਜ ਅਤੇ ਐਜੂਕੇਸ਼ਨ ਸੰਸਥਾਵਾਂ ਨੂੰ ਖੋਲਣ ਦੀ ਮਨਜ਼ੂਰੀ ਮਿਲ ਗਈ ਹੈ।ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਲਈ ਵਿਅਕਤੀਗਤ ਤੌਰ ‘ਤੇ ਸੂਬਿਆਂ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸਕੂਲਾਂ ਜਾਂ ਸੰਸਥਾਵਾਂ ਦੇ ਪ੍ਰਬੰਧਨ ਦੇ ਨਾਲ ਸਲਾਹ ਕਰਨ ਤੋਂ ਬਾਅਦ ਫੈਸਲਾ ਕਰਨਗੀਆਂ।21 ਸਤੰਬਰ ਤੋਂ ਜਿੱਥੇ ਸੂਬੇ ‘ਵ 9ਵੀਂ ਤੋਂ 12ਵੀਂ ਜਮਾਤ ਤੱਕ ਹੀ ਸਕੂਲ ਖੋਲਣ ਦੀ ਆਗਿਆ ਦਿੱਤੀ ਗਈ ਸੀ ਹੁਣ 15 ਅਕਤੂਬਰ ਤੋਂ ਸਾਰੇ ਸਕੂਲ ਖੋਲ੍ਹਣ
ਦੀ ਆਗਿਆ ਦੇ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਇਹ ਛੋਟ ਅਜੇ ਨਾਨ-ਕੰਟੇਨਮੈਂਟ ਜ਼ੋਨ ‘ਚ ਆਉਣ ਵਾਲੇ ਇਲਾਕਿਆਂ ਲਈ ਦਿੱਤੀ ਗਈ ਹੈ।ਸਕੂਲ ਕਦੋਂ ਤੋਂ ਖੋਲ੍ਹੇ ਜਾਣ, ਉਸ ਦੀ ਮਿਤੀ ਸਰਕਾਰਾਂ ਤੈਅ ਕਰਨਗੀਆਂ।ਸਿੱਖਿਆ ਮੰਤਰਾਲਾ ਨੇ ਸਕੂਲ ਅਤੇ ਹਾਇਰ ਐਜੂਕੇਸ਼ਨ ਇੰਸਟੀਚਿਊਟਾਂ ਨੂੰ ਖੋਲ੍ਹਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਕੋਰੋਨਾ ਮਹਾਂਮਾਰੀ ਨਾਲ ਜੁੜੀਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨਾ ਜਰੂਰੀ ਹੋਵੇਗਾ।ਜਿਵੇਂ ਕਿ ਮਾਸਕ ਪਾਉਣਾ ਲਾਜ਼ਮੀ ਹੋਵੇਗਾ, ਸੈਨੇਟਾਈਜ਼ਰ,ਸੋਸ਼ਲ ਡਿਸਟੈਂਸਿੰਗ (ਸਮਾਜਿਕ ਦੂਰੀ) ਬਣਾਈ ਰੱਖਣਾ ਬਹੁਤ ਜ਼ਰੂਰੀ ਹੋਵੇਗਾ।ਇਕ ਜਮਾਤ ‘ਚ 12 ਵਿਦਿਆਰਥੀ ਹੀ ਬਿਠਾਏ ਜਾਣਗੇ।ਮਾਪਿਆਂ ਦੀ ਆਗਿਆ ਤੋਂ ਬਿਨਾਂ ਬੱਚੇ ਸਕੂਲ ਨਹੀਂ ਆ ਸਕਦੇ।ਹਫਤੇ ‘ਚ 2 ਤੋਂ 3 ਦਿਨ ਹੀ ਬੁਲਾਏ ਜਾਣਗੇ ਹਰ ਜਮਾਤ ਦੇ ਬੱਚੇ।ਇਨ੍ਹਾਂ ਸਾਵਧਾਨੀਆਂ ਦਾ ਧਿਆਨ ਰੱਖਣਾ ਲਾਜ਼ਮੀ ਹੋਵੇਗਾ।