Prashant Bhushan’s arguments: ਅੱਜ ਚੰਡੀਗੜ੍ਹ ਵਿਖੇ ਚੀਫ ਜਸਟਿਸ ਪ੍ਰਸ਼ਾਂਤ ਭੂਸ਼ਣ ਨੇ ਅੱਜ ਸੁਪਰੀਮ ਕੋਰਟ ਵਿਖੇ ਭਾਰਤ ‘ਚ ਲੋਕਤੰਤਰ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਭਾਰਤ ‘ਚ ਹੁਣ ਇਥੇ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਜੇਕਰ ਕੋਈ ਸੱਚ ਖਿਲਾਫ ਬੋਲਦਾ ਹੈ ਤਾਂ ਉਸ ਦੀ ਆਵਾਜ਼ ਨੂੰ ਬੰਦ ਕਰਕੇ ਉਸ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ। ਕਿਸਾਨਾਂ ਦੇ ਹੱਕ ‘ਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਜ਼ਬਰਦਸਤੀ ਇਹ ਖੇਤੀ ਬਿੱਲ ਥੋਪੇ ਜਾ ਰਹੇ ਹਨ। ਸਿਰਫ ਕਾਰਪੋਰੇਟਾਂ ਨੂੰ ਫਾਇਦਾ ਦੇਣ ਲਈ ਸਦਨ ‘ਚ ਇਨ੍ਹਾਂ ਬਿੱਲਾਂ ਨੂੰ ਪਾਸ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਵੱਲੋਂ ਥਾਂ-ਥਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਰਾਜ ਸਭਾ ‘ਚ ਕੋਈ ਮੈਂਬਰ ਇਸ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਸਸਪੈਂਡ ਕੀਤਾ ਜਾ ਰਿਹਾ ਹੈ।
ਦੇਸ਼ ‘ਚ ਲੋਕਤੰਤਰ ਦੀ ਸਥਿਤੀ ਦਾ ਅੰਦਾਜ਼ਾ ਇਨ੍ਹਾਂ ਤੱਥਾਂ ਤੋਂ ਵੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ UAPA ਅਧੀਨ NIA ਨੇ ਸੇਮ ਸਵਾਮੀ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਨੇ ਆਦੀਵਾਸੀਆਂ ਲਈ ਆਪਣੀ ਸਾਰੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਨੂੰ ਹੀ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਰੀਆ ਚੱਕਰਵਰਤੀ ਨੂੰ ਲੈ ਕੇ ਮੀਡੀਆ ਲਗਾਤਾਰ 3 ਮਹੀਨੇ ਤੋਂ ਘੇਰੀ ਜਾ ਰਹੀ ਹੈ। ਉਨ੍ਹਾਂ ਨੇ ਹਾਥਰਸ ਮਾਮਲੇ ‘ਤੇ ਵੀ ਆਪਣਾ ਪ੍ਰਤੀਕਰਮ ਪ੍ਰਗਟਾਇਆ ਤੇ ਕਿਹਾ ਕਿ UP ਪੁਲਿਸ ਵੱਲੋਂ ਕੁੜੀ ਦਾ ਚੁੱਪ-ਚੁੱਪੀਤੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਤੇ ਜਦੋਂ ਹੁਣ ਲੋਕ ਇਸ ਖਿਲਾਫ ਆਵਾਜ਼ ਉਠਾ ਰਹੇ ਹਨ ਤਾਂ CM ਯੋਗੀ ਦਾ ਕਹਿਣਾ ਹੈ ਕਿ ਲੋਕ ਹਾਲਾਤ ਨੂੰ ਖਰਾਬ ਕਰ ਰਹੇ ਹਨ।
ਹੁਣ ਜੇਕਰ ਕੋਈ ਗਲਤ ਖਿਲਾਫ ਬੋਲਦਾ ਹੈ ਤਾਂ ਉਸ ਖਿਲਾਫ ਦੇਸ਼ ਦ੍ਰੋਹ ਦਾ ਮਾਮਲਾ ਦਰਜ ਕਰ ਲਿਆ ਜਾਂਦਾ ਹੈ ਤੇ ਜੇਕਰ ਕੋਈ PM ਖਿਲਾਫ ਕਾਰਟੂਨ ਬਣਾ ਦੇਵੇ ਤਾਂ ਉਸ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਜਾਂਦਾ ਹੈ ਜਦਕਿ ਸਾਨੂੰ ਗਲਤ ਖਿਲਾਫ ਬੋਲਣ ਦਾ ਪੂਰਾ ਅਧਿਕਾਰ ਹੈ। ਉਮਰ ਖਾਲਿਦ ਬਾਰੇ ਵੀ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਮੁਸਲਮਾਨਾਂ ਦਾ ਹੱਕ ਮੰਗਿਆ ਤਾਂ ਉਸ ਨੂੰ UAPA ਤਹਿਤ ਗ੍ਰਿਫਤਾਰ ਕਰ ਲਿਆ ਗਿਆ। ਅੱਜ ਸਾਡੇ ਦੇਸ਼ ਦੀ ਸੱਭਿਅਤਾ ‘ਤੇ ਹਮਲਾ ਹੋ ਰਿਹਾ ਹੈ। ਪ੍ਰਸ਼ਾਂਤ ਨੇ ਕਿਹਾ ਕਿ ਹਾਈਕੋਰਟ ਤੇ ਸੁਪਰੀਮ ਕੋਰਟ ਜਿਨ੍ਹਾਂ ਨੂੰ ਕਿ ਸਾਡੇ ਮੌਲਿਕ ਅਧਿਕਾਰੀਆਂ ਦੀ ਰੱਖਿਆ ਲਈ ਬਣਾਇਆ ਗਿਆ ਹੈ ਤੇ ਆਮ ਲੋਕਾਂ ਦਾ ਪੂਰਾ ਹੱਕ ਬਣਦਾ ਹੈ ਕਿ ਜੇਕਰ ਕੁਝ ਗਲਤ ਹੋ ਰਿਹਾ ਹੈ ਤਾਂ ਉਸ ਖਿਲਾਫ ਆਵਾਜ਼ ਉਠਾਏ।