mother daughter snatched purses: ਲੁਧਿਆਣਾ (ਤਰਸੇਮ ਭਾਰਦਵਾਜ): ਸ਼ਹਿਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਡੀ.ਐੱਮ.ਸੀ. ਹਸਪਤਾਲ ਤੋਂ ਘਰ ਵਾਪਸ ਜਾ ਰਹੀ ਐਕਟਿਵਾ ਸਵਾਰ ਮਾਂ-ਧੀ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਆਪਣਾ ਸ਼ਿਕਾਰ ਬਣਾਇਆ ਅਤੇ ਹੱਥ ’ਚ ਫੜ੍ਹਿਆ ਪਰਸ ਲੈ ਉੱਡੇ। ਦੱਸ ਦੇਈਏ ਕਿ ਪਰਸ ‘ਚ ਮੋਬਾਇਲ, 90 ਹਜ਼ਾਰ ਦੀ ਨਕਦੀ ਸਮੇਤ ਕੀਮਤੀ ਸਾਮਾਨ ਸੀ। ਮੌਕੇ ‘ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਸ਼ੀ ਵਾਸੀ ਨਿਊ ਮਾਧੋਪੁਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਆਪਣੀ ਧੀ ਨਾਲ ਰਾਤ ਲਗਭਗ 8.30 ਐਕਟਿਵਾ ’ਤੇ ਹਸਪਤਾਲ ਤੋਂ ਘਰ ਵਾਪਸ ਜਾ ਰਹੀ ਸੀ। ਦੰਡੀ ਸਵਾਮੀ ਚੌਂਕ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇ ਫਰਾਰ ਹੋ ਗਏ। ਪੁਲਸ ਮੁਤਾਬਕ ਇਲਾਕੇ ‘ਚ ਲੱਗੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।