The female sub-inspector : ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੰਡਿਆਲਾ ਇਲਾਕੇ ਦੇ ਇਕ ਨੌਜਵਾਨ ਨੇ ਮਹਿਲਾ ਪੁਲਸ ਮੁਲਾਜ਼ਮ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪੁੱਜ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਉਕਤ ਨੌਜਵਾਨ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਤੇ ਇਕ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ‘ਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਪੰਜਾਬ ਪੁਲਸ ਦੀ ਮਹਿਲਾ ਸਬ-ਇੰਸਪੈਕਟਰ ਨੂੰ ਠਹਿਰਾਇਆ। ਉਸ ਨੇ ਵੀਡੀਓ ਵਿੱਚ ਅਕਾਲੀ ਅਕਾਲੀ ਨੇਤਾ ਬਿਕਰਮ ਮਜੀਠੀਆ ਨੂੰ ਗੁਹਾਰ ਲਗਾਈ ਕਿ ਉਹ ਉਸ ਨੂੰ ਇਨਸਾਫ ਦਿਵਾਉਣ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ ਜਿਸ ਨੇ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਵੀਡੀਓ ‘ਚ ਉਸ ਨੇ ਦੱਸਿਆ ਕਿ ਸਬ-ਇੰਸਪੈਕਟਰ ਉਸ ਨੂੰ ਕਾਫ਼ੀ ਤੰਗ ਪਰੇਸ਼ਾਨ ਕਰਦੀ ਹੈ, ਜਿਸ ਤੋਂ ਦੁਖੀ ਹੋ ਕੇ ਉਹ ਆਪਣੀ ਜਾਨ ਦੇਣ ਲੱਗਾ ਹੈ। ਉਸ ਨੇ ਦੱਸਿਆ ਕਿ ਐੱਸਆਈ ਉਸ ਨੂੰ ਬਲੈਕਮੇਲ ਕਰਕੇ ਹੁਣ ਤੱਕ 17-18 ਲੱਖ ਰੁਪਏ ਲੈ ਚੁੱਕੀ ਹੈ। ਉਹ ਉਸ ਨੂੰ ਮਾਰਨ ਦੀਆਂ ਵੀ ਧਮਕੀਆਂ ਦੇ ਰਹੀ ਹੈ, ਜਿਸ ਕਰਕੇ ਹੁਣ ਉਸ ਨੂੰ ਜੀਊਣ ਦਾ ਕੋਈ ਰਾਹ ਨਹੀਂ ਨਜ਼ਰ ਆਉਂਦਾ। ਉਸ ਨੇ ਦੱਸਿਆ ਕਿ ਉਹ ਕਾਂਗਰਸੀ ਵਿਧਾਇਕ ਦੇ ਨਾਂ ‘ਤੇ ਉਸ ਨੂੰ ਧਮਕੀਆਂ ਦੇ ਰਹੀ ਹੈ। ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਰਨ ਤੋਂ ਪਹਿਲਾਂ ਉਸ ਦੇ ਪਤੀ ਨੇ ਫੋਨ ਕਰਕੇ ਉਸ ਨੂੰ ਦੱਸਿਆ ਕਿ ਸਬ-ਇਸੰਪੈਕਟਰ ਨੂੰ ਬਹੁਤ ਤੰਗ ਪਰੇਸ਼ਾਨ ਕਰ ਰਹੀ ਹੈ, ਜਿਸ ਤੋਂ ਦੁਖੀ ਹੋ ਕੇ ਉਹ ਖ਼ੁਦਕੁਸ਼ੀ ਕਰਨ ਜਾ ਰਿਹਾ ਹੈ। ਇਸ ਤੋਂ ਬਾਅਦ ਜਦੋਂ ਅਸੀਂ ਤੁਰੰਤ ਮੌਕੇ ‘ਤੇ ਪਹੁੰਚੇ ਤਾਂ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਸ ਨੇ ਦੱਸਿਆ ਕਿ ਇਹ ਪੁਲਿਸ ਮੁਲਾਜ਼ਮ ਪਹਿਲਾਂ ਉਸ ਨਾਲ ਪੜ੍ਹਾਉਂਦੀ ਸੀ ਅਤੇ ਉਸ ਦੇ ਪਤੀ ਨੂੰ ਪਸੰਦ ਕਰਦੀ ਸੀ।
ਪਰਿਵਾਰਕ ਮੈਂਬਰਾਂ ਨੇ ਐੱਸ ਆਈ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਬਾਰੇ ਐੱਸ.ਐੱਚ.ਓ. ਦਾ ਕਹਿਣਾ ਹੈ ਕਿ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।