Elderly man commits suicide: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਬਜ਼ੁਰਗ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਚੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ। ਦੱਸ ਦੇਈਏ ਕਿ ਇਹ ਘਟਨਾ ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਮ ਨਗਰ ‘ਚ ਵਾਪਰੀ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਬਜ਼ੁਰਗ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਕੀਤੀ ਗਈ ਹੈ, ਜਿਸ ਦੀ ਉਮਰ 64 ਸਾਲ ਦੇ ਕਰੀਬ ਸੀ। ਜੋਗਿੰਦਰ ਸਿੰਘ ਦੀ ਸ਼ਾਮ ਨਗਰ ਵਿਚ ਬਿਜਲੀ ਦਾ ਸਾਮਾਨ ਵੇਚਣ ਦੀ ਦੁਕਾਨ ਹੈ। ਉਸ ਨੇ ਬੀਤੀ ਦੇਰ ਰਾਤ ਆਪਣੇ ਦੁਕਾਨ ‘ਚ ਪੱਖੇ ਨਾਲ ਰੱਸੀ ਬੰਨ੍ਹ ਕੇ ਫਾਹਾ ਲਗਾ ਲਿਆ।ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਜਾਂਚ ਕਰ ਰਹੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ ਬਜ਼ੁਰਗ ਦਾ ਕੁਝ ਵਿਅਕਤੀਆਂ ਨਾਲ ਪੈਸੇ ਦਾ ਲੈਣ-ਦੇਣ ਸੀ, ਪਰ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ ‘ਚੋਂ ਇਕ ਚਿੱਠੀ ਵੀ ਬਰਾਮਦ ਕੀਤੀ ਹੈ, ਜਿਸ ‘ਚ ਪੈਸੇ ਦੇ ਲੈਣ-ਦੇਣ ਦਾ ਜ਼ਿਕਰ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਕੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।