Passports requested by : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ‘ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਦੇਣ।
ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੀ ਜਾ ਸਕੇ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ।