BJP president Ashwani : ਹੁਸ਼ਿਆਰਪੁਰ : ਅੱਜ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸੰਗਠਨ ਦੀ ਮਜ਼ਬੂਤੀ ਲਈ ਜਿਲ੍ਹਾ ਜਲੰਧਰ ਵਿਖੇ ਇੱਕ ਮੀਟਿੰਗ ‘ਚ ਸ਼ਾਮਲ ਹੋਣ ਲਈ ਆਏ ਸਨ ਜਿਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤੇ ਇਸ ਦਰਮਿਆਨ ਪੁਲਿਸ ਤੇ ਕਿਸਾਨਾਂ ਵਿਚਾਲੇ ਝੜੱਪ ਹੋ ਗਈ ਜਿਸ ਨੂੰ ਕਾਫੀ ਦੇਰ ਦੇ ਹੰਗਾਮੇ ਤੋਂ ਬਾਅਦ ਸ਼ਾਂਤ ਕੀਤਾ ਗਿਆ ਪਰ ਜਦੋਂ ਅਸ਼ਵਨੀ ਸ਼ਰਮਾ ਵਾਪਸ ਜਾਣ ਲੱਗੇ ਤਾਂ ਰਸਤੇ ‘ਚ ਜਲੰਧਰ-ਪਠਾਨਕੋਟ ਰੋਡ ‘ਤੇ ਪੈਂਦੇ ਚੌਲਾਂਗ ਟੋਲ ਪਲਾਜਾ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਘੇਰ ਲਿਆ ਤੇ ਮਿਲੀ ਜਾਣਕਾਰੀ ਮੁਤਾਬਿਕ ਅਸ਼ਵਨੀ ਸ਼ਰਮਾ ‘ਤੇ ਕਿਸਾਨਾਂ ਵੱਲੋਂ ਹਮਲਾ ਵੀ ਕੀਤਾ ਗਿਆ ਹੈ ਤੇ ਦੇਰ ਸ਼ਾਮ ਅਸ਼ਵਨੀ ਸ਼ਰਮਾ ਤੇ ਉਨ੍ਹਾਂ ਦੇ ਸਾਥੀ ਦਸੂਹਾ ਪੁਲਿਸ ਥਾਣੇ ਵਿਚ ਆਪਣੀ ਸ਼ਿਕਾਇਤ ਲਿਖਾਉਣ ਤੇ ਪੁਲਿਸ ਦੀ ਵਾਧੂ ਸੁਰੱਖਿਆ ਲੈਣ ਲਈ ਉਥੇ ਹੀ ਹਨ ਤੇ ਇਹ ਵੀ ਪਤਾ ਲੱਗਾ ਹੈ ਕਿ ਉਹ ਪਠਾਨਕੋਟ ਲਈ ਇਸ ਲਈ ਨਹੀਂ ਨਿਕਲ ਰਹੇ ਕਿਉਂਕਿ ਮਾਨਸਰ ਟੋਲ ਪਲਾਜਾ ‘ਤੇ ਵੀ ਕਿਸਾਨ ਉਨ੍ਹਾਂ ਦਾ ਇੰਤਜਾਰ ਕਰ ਰਹੇ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਅਸ਼ਵਨੀ ਸ਼ਰਮਾ ਨੇ ਮੁਕੇਰੀਆ ਤੋਂ ਟਾਂਡਾ ਤੱਕ ਟਰੈਕਟਰ ਰੈਲੀ ਕਰਕੇ ਖੇਤੀ ਬਿੱਲਾਂ ਦੇ ਹੱਕ ਵਿਚ ਮਾਹੌਲ ਬਣਾਉਣ ਦਾ ਐਲਾਨ ਕੀਤਾ ਸੀ ਪਰ ਮਿਲੀ ਜਾਣਕਾਰੀ ਮੁਤਾਬਕ ਇਸ ਰੈਲੀ ਦੌਰਾਨ ਕਿਸਾਨਾਂ ਤੇ ਭਾਜਪਾ ਵਰਕਰਾਂ ਦਰਮਿਆਨ ਹਿੰਸਕ ਝੜਪ ਹੋਣ ਦਾ ਖਦਸ਼ਾ ਜਤਾਇਆ ਗਿਆ ਸੀ ਜਿਸ ਪਿੱਛੋ ਭਾਜਪਾ ਨੇ ਰੈਲੀ ਕੈਂਸਲ ਕਰ ਦਿੱਤੀ ਸੀ ਤੇ ਅੱਜ ਬਿੱਲਾਂ ਦੇ ਹੱਕ ਵਿਚ ਗੱਲ ਕਰਨ ਅਸ਼ਵਨੀ ਸ਼ਰਮਾ ਜਲੰਧਰ ਗਏ ਸਨ ਜਿੱਥੇ ਕਿਸਾਨ ਜਥੇਬੰਦੀਆਂ ਨੇ ਉਨਾਂ ਦਾ ਸਖਤ ਵਿਰੋਧ ਕੀਤਾ ਤੇ ਜਿਵੇਂ ਹੀ ਉਹ ਆਪਣੇ ਕਾਫਿਲੇ ਸਮੇਤ ਜਲੰਧਰ ਤੋਂ ਚੌਂਲਾਂਗ ਪਹੁੰਚੇ ਤਾਂ ਉੱਥੇ ਧਰਨਾ ਦੇ ਰਹੇ ਕਿਸਾਨਾਂ ਨੇ ਅਸ਼ਵਨੀ ਸ਼ਰਮਾ ਦੇ ਕਾਫਿਲੇ ਨੂੰ ਘੇਰ ਲਿਆ ਤੇ ਸ਼ਰਮਾ ‘ਤੇ ਹਮਲਾ ਕੀਤਾ।