sc issues notice pm imran khan: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੋਟਿਸ ਜਾਰੀ ਕੀਤਾ ਹੈ। ਖਾਨ ਨੂੰ ਆਪਣੀ ਪਾਰਟੀ ਦੇ ਪੱਖੀ ਵਕੀਲਾਂ ਦੇ ਇੱਕ ਰਾਜਨੀਤਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਦਾ ਪ੍ਰਬੰਧ ਕਰਨ ਲਈ ਕਥਿਤ ਤੌਰ ‘ਤੇ ਜਨਤਕ ਫੰਡਾਂ ਦੀ ਵਰਤੋਂ ਕੀਤੀ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਪਾਕਿਸਤਾਨ ਦੀ ਸੱਤਾਧਾਰੀ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਲੀਗਲ ਵਿੰਗ ਇੰਸਾਫ ਲਾਇਅਰਜ਼ ਫੋਰਮ (ਆਈਐਲਐਫ) ਦਾ ਇੱਕ ਪ੍ਰੋਗਰਾਮ 9 ਅਕਤੂਬਰ ਨੂੰ ਜਿਨਾਹ ਕਨਵੈਨਸ਼ਨ ਸੈਂਟਰ ਵਿਖੇ ਹੋਇਆ ਸੀ, ਜਿਸ ਨੂੰ ਇਮਰਾਨ ਖਾਨ ਨੇ ਵੀ ਸੰਬੋਧਨ ਕੀਤਾ ਸੀ। ਇੱਕ ਖ਼ਬਰ ਅਨੁਸਾਰ, ਪੰਜਾਬ ਸਰਕਾਰ ਖ਼ਿਲਾਫ਼ ਕੇਸ ਦੀ ਸੁਣਵਾਈ ਦੌਰਾਨ ਜਸਟਿਸ ਕਾਜੀ ਫੈਜ਼ ਈਸਾ ਨੇ ਕਿਹਾ, “ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਕਿਸੇ ਵਿਸ਼ੇਸ਼ ਸਮੂਹ ਦੇ ਨਹੀਂ’। ਉਹ ਸਰਕਾਰ ਦੇ ਸਰੋਤਾਂ ਦੀ ਦੁਰਵਰਤੋਂ ਕਿਉਂ ਕਰ ਰਹੇ ਹਨ?”
ਦੱਸ ਦੇਈਏ ਕਿ ਅਦਾਲਤ ਨੇ ਇਸ ਸਬੰਧ ਵਿੱਚ ਅਟਾਰਨੀ ਜਨਰਲ ਖਾਲਿਦ ਜਾਵੇਦ ਖਾਨ ਦੀ ਸਹਾਇਤਾ ਲਈ ਵੀ ਇੱਕ ਨੋਟਿਸ ਜਾਰੀ ਕੀਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਐਡਵੋਕੇਟ ਜਨਰਲ ਪੰਜਾਬ ਅਤੇ ਇਸਲਾਮਾਬਾਦ ਪ੍ਰਸ਼ਾਸਨ ਨੂੰ ਨੋਟਿਸ ਵੀ ਜਾਰੀ ਕੀਤੇ ਹਨ।