Contract employees will : ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਨਿੱਜੀਕਰਨ ਤੇ ਪੁਨਰਗਠਨ ਕਰਨ ਦੀਆਂ ਨੀਤੀਆਂ ਦੇ ਵਿਰੋਧ ‘ਚ ਸੂਬੇ ਦੇ ਠੇਕਾ ਆਧਾਰਿਤ ਮੁਲਾਜ਼ਮ ਮੰਗਲਵਾਰ ਨੂੰ ਪਟਿਆਲਾ ‘ਚ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਸਾਰੇ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹਰ ਘਰ ਨੌਕਰੀ ਦਾ ਵਾਅਦਾ ਕਰਕੇ ਸੱਤਾ ‘ਚ ਆਏ ਸਨ ਪਰ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਕਿਸੇ ਵਿਭਾਗ ‘ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਾਰੇ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵੈਲਫੇਅਰ ਐਕਟ 2016 ਅਧੀਨ ਰੈਗੂਲਰ ਕੀਤਾ ਜਾਵੇ। ਠੇਕਾ ਮੁਲਾਜ਼ਮਾਂ ਦੀ ਛਾਂਟੀ ਬੰਦ ਕੀਤੀ ਜਾਵੇ ਤੇ ਸਾਰੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ ਹਫਤੇ ਜਗਰਾਓਂ ਡਿਪੂ ‘ਚ ਯੂਨੀਅਨ ਦੇ ਸੂਬਾ ਸਕੱਤਰ ਜਲੌਰ ਸਿੰਘ ਦੀ ਅਗਵਾਈ ‘ਚ ਵਿਸ਼ੇਸ਼ ਮੀਟਿੰਗ ਹੋਈ ਸੀ ਜਿਸ ‘ਚ ਚਰਚਾ ਤੋਂ ਬਾਅਦ ਸੂਬੇ ਭਰ ਤੋਂ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪਟਿਆਲਾ ਪੁੱਜਣ ਲਈ ਕਿਹਾ ਗਿਆ ਸੀ।
ਮੁਲਾਜ਼ਮ ਨੇਤਾਵਾਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਸਾਰੇ ਠੇਕਾ ਮੁਲਾਜ਼ਮ 13 ਅਕਤੂਬਰ ਨੂੰ ਪਟਿਆਲਾ ਦੇ ਪੁੱਡਾ ਗਰਾਊਂਡ ‘ਚ ਰੈਲੀ ਕਰਨ ਤੋਂ ਬਾਅਦ ਮਾਰਚ ਕੱਢਣਗੇ। ਮੋਰਚਾ ਦੇ ਸੰਘਰਸ਼ਾਂ ਦੀ ਬਦੌਲਤ ਭਾਜਪਾ ਸਰਕਾਰ ਨੇ ਪੰਜਾਬ ਐਡਹਾਕ ਕੰਸਟ੍ਰਕਟ ਡੇਲੀਵੇਜ, ਟੈਂਪਰੇਰੀ, ਆਊਟਸੋਰਸਿੰਗ ਅਤੇ ਇੰਪਲਾਈਜ਼ ਵੈਲਫੇਅਰ ਐਕਟਰ 2016 ਬਣਾਇਆ ਸੀ ਪਰ ਕੈਪਟਨ ਸਰਕਾਰ 2016 ਐਕਟ ਨੂੰ ਖਤਮ ਕਰਕੇ ਆਊਟਸੋਰਸਿੰਗ ਤੇ ਠੇਕਾ ਪ੍ਰਣਾਲੀ ਨੂੰ ਐਕਟਰ ਤੋਂ ਬਾਹਰ ਕਰਨ ਲਈ ਕੰਮ ਕਰ ਰਹੀ ਹੈ। ਵਿਭਾਗਾਂ ‘ਚ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ ਆਪ ਨੂੰ ਵਿਭਾਗਾਂ ‘ਚ ਪੱਕਾ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ।