Farmers’ organizations agree : ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਦੋ ਵਾਰ ਸੱਦਾ ਦਿੱਤਾ ਜਾ ਚੁੱਕਾ ਹੈ ਤੇ ਆਖਿਰ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਨਾਲ ਗੱਲਬਾਤ ਕਰਨ ਦੇ ਸੱਦੇ ਨੂੰ ਕਬੂਲ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਅੱਜ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਗਈ ਸੀ। ਮੀਟਿੰਗ ‘ਚ ਹੀ ਇਹ ਫੈਸਲਾ ਲਿਆ ਗਿਆ ਕਿ ਕੱਲ੍ਹ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਕੇਂਦਰ ਨਾਲ ਗੱਲਬਾਤ ਕਰਨ ਲਈ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ।
ਉਕਤ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਦੋ ਵਾਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਬੁਲਾਇਆ ਜਾ ਚੁੱਕਾ ਸੀ ਜੋ ਕਿ ਹੁਣ ਸਵੀਕਾਰ ਕਰ ਲਿਆ ਗਿਆ ਹੈ ਤੇ ਇਸ ਸਬੰਧੀ ਗੱਲਬਾਤ ਕਰਨ ਲਈ ਕੱਲ੍ਹ ਕਿਸਾਨ ਜਥੇਬੰਦੀਆਂ ਦੀ 7 ਮੈਂਬਰੀ ਕਮੇਟੀ ਦਿੱਲੀ ਜਾ ਕੇ ਕੇਂਦਰ ਨਾਲ ਗੱਲਬਾਤ ਕਰੇਗੀ।