Harsimrat Badal tweeted on farmers : ਪੰਜਾਬ ਵਿੱਚ ਖੇਤੀਬਾੜੀ ਕਾਨੂੰਨਾਂ ’ਤੇ ਕਿਸਾਨਾਂ ਦੇ ਲੰਮੇ ਸੰਘਰਸ਼ ਤੋਂ ਬਾਅਦ ਅਖੀਰ ਕੇਂਦਰ ਸਰਕਾਰ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਅੱਜ ਕੇਂਦਰ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ’ਤੇ ਟਵੀਟ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਦੇਰ ਆਏ ਦਰੁੱਤ ਆਏ ਦਰੁੱਸਤ ਆਏ। ਅਖੀਰ ਭਾਰਤ ਸਰਕਾਰ ਨੇ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਕਿਸਾਨੀ ਸੰਗਠਨਾਂ ਨੂੰ ਮਿਲਣ ਦਾ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਵੱਲੋਂ ਇਹੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਭਾਰਤ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤ ਹੋਈ ਅਤੇ ਐਮਐਸਪੀ ਨੂੰ ਇਕ ਕਾਨੂੰਨੀ ਅਧਿਕਾਰ ਬਣਾ ਕੇ ਅਤੇ ਯਕੀਨੀ ਬਣਾਵੇ ਕਿ ਪੰਜਾਬ ਤੋਂ ਕੇਂਦਰ ਸਰਕਾਰ ਦੀ ਅਨਾਜ ਦੀ ਖਰੀਦ ਜਾਰੀ ਹੈ।’
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਵੱਲੋਂ ਜਾਰੀ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਦੇ ਚੱਲਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹਨ ਅਤੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਹਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਇੱਕ ਵਫ਼ਦ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਮਿਲਣ ਜਾ ਰਿਹਾ ਹੈ। ਇਹ ਮੁਲਾਕਾਤ ਕਰੀਬ ਸਾਢੇ 11 ਵਜੇ ਹੋਵੇਗੀ। ਇਸ ਸਮੇਂ ਦੌਰਾਨ ਕੇਂਦਰ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅੱਗੇ ਆਪਣਾ ਪੱਖ ਰੱਖੇਗੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਲੈਣ ਦੀ ਕੋਸ਼ਿਸ਼ ਕਰੇਗੀ। ਇਸ ਤੋਂ ਬਾਅਦ ਕਿਸਾਨ ਸੰਗਠਨ ਅੱਗੇ ਦੀ ਰਣਨੀਤੀ ਤੈਅ ਕਰੇਗਾ।
ਉਥੇ ਹੀ 15 ਅਕਤੂਬਰ ਨੂੰ ਪੰਜਾਬ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋਵੇਗੀ। ਪਰ ਇਸ ਮੀਟਿੰਗ ਤੋਂ ਪਹਿਲਾਂ, ਕਿਸਾਨਾਂ ਨੇ ਪੰਜਾਬ ਸਰਕਾਰ ਨੂੰ 14 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਇੱਕ ਤਾਰੀਖ ਨਿਰਧਾਰਤ ਕਰਨ ਦਾ ਅਲਟੀਮੇਟਮ ਦੇ ਦਿੱਤਾ ਹੈ। ਇਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਅੰਦੋਲਨ ਨੂੰ ਖਤਮ ਕਰਨ ਲਈ 15 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਵਫ਼ਦ ਨਾਲ ਮੀਟਿੰਗ ਕਰਨਗੇ।