earthquake in rajasthan today: ਬੀਕਾਨੇਰ: ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਰਾਜਸਥਾਨ ਦੇ ਬੀਕਾਨੇਰ ਨੇੜੇ ਸ਼ੁੱਕਰਵਾਰ ਦੁਪਹਿਰ ਰਿਕਟਰ ਪੈਮਾਨੇ ‘ਤੇ 4.5 ਦੀ ਤੀਬਰਤਾ ਦੇ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਹਨ। ਏਜੰਸੀ ਦੇ ਅਨੁਸਾਰ ਭੂਚਾਲ ਦਾ ਕੇਂਦਰ ਬੀਕਾਨੇਰ ਤੋਂ 520 ਕਿਲੋਮੀਟਰ ਪੱਛਮ-ਉੱਤਰ ਪੱਛਮ ਵਿੱਚ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਦੁਪਹਿਰ 1:43 ਵਜੇ ਸਤ੍ਹਾ ਤੋਂ 100 ਕਿਲੋਮੀਟਰ ਦੀ ਡੂੰਘਾਈ ਤੇ ਆਇਆ ਹੈ। ਫਿਲਹਾਲ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।
ਇਸ ਤੋਂ ਪਹਿਲਾ ਦੇਸ਼ ਦੇ ਉੱਤਰ-ਪੂਰਬੀ ਰਾਜ ਮਿਜ਼ੋਰਮ ਵਿੱਚ ਭੂਚਾਲ ਦੇ ਝੱਟਕੇ ਮਹਿਸੂਸ ਕੀਤੇ ਗਏ ਸੀ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਇਹ ਝਟਕੇ 10 ਅਕਤੂਬਰ ਨੂੰ ਸਵੇਰੇ 6 ਵਜ ਕੇ 9 ਮਿੰਟ ‘ਤੇ ਮਹਿਸੂਸ ਕੀਤੇ ਗਏ ਸੀ। ਕੇਂਦਰ ਨੇ ਦੱਸਿਆ ਸੀ ਕਿ ਇਸਦਾ ਕੇਂਦਰ ਚੰਫਾਈ ਦੇ ਨੇੜੇ ਸੀ। ਉੱਥੇ ਹੀ ਇਸ ਭੂਚਾਲ ਦੀ ਤੀਬਰਤਾ 3.6 ਸੀ।