Kanwar Grewal Punjabi News: ਮੋਦੀ ਸਰਕਾਰ ਦੁਆਰਾ ਜਾਰੀ ਕੀਤੇ ਗਏ ਬਿੱਲਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਕਲਾਕਾਰ ਵੀ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆ ਰਹੇ ਹਨ। ਇਸੇ ਲੜੀ ਵਿੱਚ ਹੁਣ ਇਕ ਵਾਰ ਫਿਰ ਪੰਜਾਬੀ ਗਾਇਕ ਕੰਵਰ ਗਰੇਵਾਲ ਕਿਸਾਨਾਂ ਦੇ ਹੱਕ ਚ ਬੋਲਦੇ ਨਜ਼ਰ ਆਏ। ਉਨ੍ਹਾਂ ਨੇ ਬਹੁਤ ਸੋਹਣੀਆਂ-ਸੋਹਣੀਆਂ ਉਦਾਹਰਨਾਂ ਦੇ ਕੇ ਦੱਸਿਆ ਕਿ ਕਿਵੇਂ ਸਰਕਾਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਪਾਣੀ ਨੂੰ ਲੈ ਕੇ ਵੀ ਸਿਆਸਤ ਕਰ ਸਕਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇੱਕਠੇ ਹੋਕੇ ਇਸ ਬਿੱਲ ਦਾ ਵਿਰੋਧ ਕਰਦਾ ਚਾਹੀਦਾ ਹੈ, ਤਾਕਿ ਅਸੀਂ ਆਪਣੇ ਪੰਜਾਬ ਨੂੰ ਬਚਾ ਸਕੀਏ।
ਉਨ੍ਹਾਂ ਨੇ ਇਸ ਦੌਰਾਨ ਇਹੀ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ ਕਿਉਂਕਿ ਇਹ ਬਿੱਲ ਕਿਸਾਨਾਂ ਦੇ ਹੱਕਾਂ ਵਿੱਚ ਬਿਲਕੁਲ ਨਹੀਂ ਹਨ। ਕਿਸਾਨ ਪੂਰੇ ਦੇਸ਼ ਨੂੰ ਰੋਟੀ ਖਵਾਉਂਦਾ ਹੈ ਉਹ ਉਸ ਨੂੰ ਅੰਨਦਾਤਾ ਵੀ ਕਿਹਾ ਜਾਂਦਾ ਹੈ ਜੇਕਰ ਕਿਸਾਨਾਂ ਨਾਲ ਹੀ ਸਰਕਾਰ ਅਜਿਹਾ ਸਲੂਕ ਕਰੇਗੀ ਤਾਂ ਆਉਣ ਵਾਲਾ ਸਮੇਂ ਕਿੱਦਾਂ ਦਾ ਹੋਵੇਗਾ ਅਸੀਂ ਸੋਚ ਸਕਦੇ ਹਾਂ।
ਜਾਣਕਾਰੀ ਲਈ ਦੱਸ ਦੇਈਏ ਲਗਾਤਾਰ ਲੋਕੀਂ ਧਰਨੇ ਲਗਾ ਰਹੇ ਨੇ ਕਿਉਂਕਿ ਉਹ ਵੀ ਚਾਹੁੰਦੇ ਨੇ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਲੇਕਿਨ ਮੋਦੀ ਸਰਕਾਰ ਹੈ ਕਿ ਕਿਸਾਨਾਂ ਵਿਰੋਧੀ ਬਿੱਲਾਂ ਨੂੰ ਵਾਪਸ ਲੈਣ ਲਈ ਕੋਈ ਕਦਮ ਨਹੀਂ ਚੁੱਕ ਰਹੀ, ਜਿਸ ਕਾਰਨ ਕਿਸਾਨਾਂ ਵਿਚ ਕਾਫ਼ੀ ਰੋਸ ਹੈ। ਪੰਜਾਬ ਵਿੱਚ ਲਗਾਤਾਰ ਕਈ ਥਾਂਵਾਂ ‘ਤੇ ਧਰਨੇ ਲਗ ਰਹੇ ਹਨ। ਧਰਨੇ ਵਿੱਚ ਸਿੰਗਰ ਗਾਇਕ ਕਲਾਕਾਰ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਰੇਲ ਰੋਕੋ ਅੰਦੋਲਨ ਵਿੱਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਡਟੇ ਰਹੇ। ਇਸ ਦੌਰਾਨ ਭਾਰੀ ਤਾਦਾਦ ਵਿੱਚ ਉੱਥੇ ਲੋਕ ਕਿਸਾਨਾਂ ਦਾ ਸਾਥ ਦਿੰਦੇ ਨਜ਼ਰ ਆਏ।