Only the farmers : ਅਜਨਾਲਾ : ਪੰਜਾਬ ‘ਚ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਜ਼ੋਰਦਾਰ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਇਹ ਅਫਵਾਹਾਂ ਆ ਰਹੀਆਂ ਸਨ ਕਿ ਮਾਝੇ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ ਸੜਕ ‘ਤੇ ਨਹੀਂ ਉਤਰੇ ਹਨ। ਸਿਰਫ ਮਾਲਵੇ ਦੇ ਕਿਸਾਨਾਂ ਵੱਲੋਂ ਹੀ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਕਾਰਨ ਮਾਝੇ ਦੇ ਅਣਖੀ ਕਿਸਾਨਾਂ ਨੇ ਇੱਕ ਵੀਡੀਓ ਵਾਇਰਲ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਅਜਨਾਲਾ ਦੇ ਰਿਲਾਇੰਸ ਪੰਪ ਨੂੰ ਘੇਰਿਆ ਹੋਇਆ ਹੈ ਤੇ ਇਸ ਦੇ ਨਾਲ ਹੀ ਉਹ ਲੰਬੇ ਸਮੇਂ ਤੋਂ ਕਿਸਾਨਾਂ ਦੇ ਹੱਕ ‘ਚ ਖੜ੍ਹੇ ਹਨ ਤੇ ਉਨ੍ਹਾਂ ਵੱਲੋਂ ਵੀ ਕਾਫੀ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਮਾਝੇ ਦੇ ਕਿਸਾਨਾਂ ‘ਤੇ ਦੋਸ਼ ਹੈ ਕਿ ਉਹ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਨ ‘ਚ ਢਿੱਲ ਵਰਤ ਰਹੇ ਹਨ ਜਦੋਂ ਕਿ ਉਨ੍ਹਾਂ ਨੇ ਆਪਣਾ ਪੱਖ ਪੂਰਦੇ ਹੋਏ ਦੱਸਿਆ ਕਿ ਮਾਝੇ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸੇ ਦੇ ਜਵਾਬ ‘ਚ ਅੱਜ ਉਨ੍ਹਾਂ ਨੇ ਅਜਨਾਲਾ ਵਿਖੇ ਰਿਲਾਇੰਸ ਪੰਪ ‘ਤੇ ਧਰਨਾ ਦਿੱਤਾ ਹੋਇਆ ਹੈ ਤੇ ਸਾਰੇ ਪੰਪ ਨੂੰ ਸੀਲ ਕੀਤਾ ਗਿਆ ਹੈ ਤੇ ਕਿਸਾਨ ਇਥੇ ਪਿਛਲੇ ਦੋ ਹਫਤਿਆਂ ਤੋਂ ਧਰਨਾ ਦੇ ਰਹੇ ਹਨ। ਮਾਝੇ ਦੇ ਕਿਸਾਨਾਂ ਵੱਲੋਂ ਸੰਘਰਸ਼ ‘ਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਪੂਰੇ ਪੰਜਾਬ ਦੇ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਆਪਣੇ ਰੁਝੇਵਿਆਂ ਤੇ ਕੰਮਾਂ ਕਾਰਾਂ ਨੂੰ ਛੱਡ ਕੇ ਇਨ੍ਹਾਂ ਧਰਨਿਆਂ ‘ਚ ਸ਼ਾਮਲ ਹੋ ਰਹੇ ਹਨ। ਮਾਝੇ ਦੇ ਅਣਖੀ ਕਿਸਾਨ ਵੀ ਇਸ ਸੰਘਰਸ਼ ‘ਚ ਪੂਰਾ ਸਹਿਯੋਗ ਦੇ ਰਹੇ ਹਨ।
ਉਥੇ ਮੌਜੂਦ ਇੱਕ ਕਿਸਾਨ ਆਗੂ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ‘ਤੇ ਕੱਲ੍ਹ ਅਜਨਾਲਾ ਵਿਖੇ ਪੈਟਰੋਲ ਪੰਪ ਲਾਗੇ ਵਿਸ਼ੇਸ਼ ਕਾਨਫਰੰਸ ਕੀਤੀ ਜਾ ਰਹੀ ਹੈ । ਬਾਬਾ ਬੰਦਾ ਸਿੰਘ ਨੇ ਵੀ ਕਿਸਾਨੀ ਲਈ ਸੰਘਰਸ਼ ਕੀਤੇ ਹਨ ਤੇ ਉਹ ਪਹਿਲੇ ਸ਼ਾਸਕ ਸਨ ਜਿਨ੍ਹਾਂਨੇ ਕਿਸਾਨਾਂ ਨੂੰ ਜ਼ਮੀਨਾਂ ਦਿੱਤੀਆਂ ਤੇ ਨਾਲ ਹੀ ਅਪੀਲ ਕੀਤੀ ਕਿ ਸਾਰੇ ਕਿਸਾਨ ਭਰਾ ਇਸ ਕਾਨਫਰੰਸ ‘ਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਣ ਤੇ ਨਾਲ ਹੀ ਬੇਨਤੀ ਕੀਤੀ ਕਿ ਅਜਿਹੀਆਂ ਗੱਲਾਂ ਬਿਲਕੁਲ ਨਾ ਕੀਤੀਆਂ ਜਾਣ ਕਿ ਮਾਝੇ ਦੇ ਕਿਸਾਨਾਂ ਵੱਲੋਂ ਸੰਘਰਸ਼ ਢਿੱਲਾ ਹੈ ਕਿਉਂਕਿ ਇਹ ਫੁੱਟ ਪਾਉਣ ਵਾਲੀਆਂ ਗੱਲਾਂ ਹਨ ਜਦੋਂ ਕਿ ਅਜਿਹੇ ਸਮੇਂ ਸਾਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਨਾ ਕਿ ਇਸ ਤਰ੍ਹਾਂ ਦੀਆਂ ਭੜਕਾਊ ਗੱਲਾਂ ਕਰਨੀਆਂ ਚਾਹੀਦੀਆਂ ਹਨ।