Ludhiana Coronavirus cases Relief: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਵਾਇਰਸ ਨੂੰ ਲੈ ਕੇ ਜ਼ਿਲ੍ਹੇ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ 105 ਦਿਨਾਂ ਬਾਅਦ ਸੋਮਵਾਰ ਨੂੰ ਜਿੱਥੇ 30 ਤੋਂ ਘੱਟ ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉੱਥੇ ਹੀ ਪੀੜਤਾਂ ਤੋਂ 4 ਗੁਣਾ ਜਿਆਦਾ ਮਰੀਜ਼ ਡਿਸਚਾਰਜ ਹੋਏ ਹਨ। ਸੋਮਵਾਰ ਨੂੰ 41 ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚੋਂ 28 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ 106 ਮਰੀਜ਼ ਡਿਸਚਾਰਜ ਹੋਏ ਹਨ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਜ਼ਿਲ੍ਹੇ ‘ਚ 26 ਮਾਮਲਿਆਂ ਦੀ ਪੁਸ਼ਟੀ ਹੋਈ ਸੀ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 19701 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 18605 ਭਾਵ 94.43 ਫੀਸਦੀ ਮਰੀਜ਼ ਸਿਹਤਮੰਦ ਹੋ ਕੇ ਘਰ ਜਾ ਚੁੱਕੇ ਹਨ ਜਦਕਿ 822 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਭਰ ‘ਚ ਹੁਣ 273 ਹੀ ਪਾਜ਼ੀਟਿਵ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ 2609 ਮਰੀਜ਼ਾਂ ਦੀ ਪਾਜ਼ੀਟਿਵ ਮਿਲ ਚੁੱਕੇ ਹਨ, ਜਿਨ੍ਹਾਂ ‘ਚੋਂ 298 ਮਰੀਜ਼ ਦਮ ਤੋੜ ਚੁੱਕੇ ਹਨ ਜਦਕਿ 78 ਪਾਜ਼ੀਟਿਵ ਮਾਮਲੇ ਹਨ। ਜ਼ਿਲ੍ਹੇ ਭਰ ‘ਚੋਂ ਹੁਣ ਤੱਕ 3,55,330 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 3,31,816 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਮਿਲ ਚੁੱਕੀ ਹੈ ਅਤੇ 1204 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਸੂਬੇ ਭਰ ‘ਚੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਲੁਧਿਆਣਾ ਹੋਇਆ ਹੈ ਅਤੇ ਇੱਥੇ ਹੀ ਸਭ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਠੀਕ ਵੀ ਹੋਏ ਹਨ।