SAD MLAs protest : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਦੂਜਾ ਦਿਨ ਚੱਲ ਰਿਹਾ ਹੈ। ਅੱਜ ਵਿਧਾਨ ਸਭਾ ਸੈਸ਼ਨ ‘ਚ ਜਾਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਇਕਾਂ ਨੇ 2017 ਚੋਣਾਂ ਦੇ ਕਾਂਗਰਸ ਦੇ ਮੈਨੀਫੈਸਟੋ ਦੀਆਂ ਕਾਪੀਆਂ ਨੂੰ ਸਾੜ ਕੇ ਇਸ ਦਾ ਵਿਰੋਧ ਕੀਤਾ। SAD ਦੇ ਵਿਧਾਇਕ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਵੋਟ ਲੈਣ ਲਈ ਆਪਣੇ ਮੈਨੀਫੈਸਟੋ ‘ਚ ਕੀ ਤਰ੍ਹਾਂ ਦੀਆਂ ਗੱਲਾਂ ਤਾਂ ਲਿਖਤੀ ਹੈ ਪਰ ਆਪਣੀ ਸਰਕਾਰ ਆਉਣ ਤੋਂ ਬਾਅਦ ਉਸ ‘ਤੇ ਅਮਲ ਨਹੀਂ ਕਰਦੀ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਵਿਧਾਨ ਸਭਾ ਚੋਣਾਂ ‘ਚ ਵੋਟ ਹਾਸਲ ਕਰਨ ਲਈ ਕਿਸਾਨਾਂ ਦੇ ਹਿੱਤ ‘ਚ ਕੰਮ ਕਰਨ ਲਈ ਕਿਹਾ ਸੀ ਪਰ ਹੁਣ ਤੱਕ ਕਿਸਾਨਾਂ ਦੇ ਹਿੱਤ ਦਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਨੂੰਨਾਂ ‘ਚ ਕੈਪਟਨ ਤੇ ਮੋਦੀ ਸਰਕਾਰ ਦੀ ਮਿਲੀਭੁਗਤ ਹੈ।
ਚੋਣ ਮੈਨੀਫੈਸਟੋ ਨੂੰ ਅੱਗ ਲਗਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਸੈਸ਼ਨ ‘ਚ ਸ਼ਾਮਲ ਹੋਣ ਲਈ ਚਲੇ ਗਏ। ਸੈਸ਼ਨ ਦੇ ਪਹਿਲੇ ਦਿਨ ਬਿਕਰਮ ਮਜੀਠੀਆ ਆਪਣੇ ਵਿਧਾਇਕਾਂ ਨਾਲ ਟਰੈਕਟਰ ‘ਤੇ ਆਏ ਸਨ। ਉਹ ਟਰੈਕਟਰ ‘ਤੇ ਬੈਠਕੇ ਹੀ ਵਿਧਾਨ ਸਭਾ ‘ਚ ਜਾਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸੇ ਤਰ੍ਹਾਂ ‘ਆਪ’ ਦੇ ਵਿਧਾਇਕਾਂ ਨੇ ਪ੍ਰਸਤਾਵਿਤ ਬਿੱਲ ਦੀ ਕਾਪੀ ਨਾ ਮਿਲਣ ਦੇ ਵਿਰੋਧ ‘ਚ ਕੱਲ੍ਹ ਵਿਧਾਨ ਸਭਾ ਦੇ ਅੰਦਰ ਹੀ ਵਿਰੋਧ ਪ੍ਰਦਰਸ਼ਨ ਕੀਤਾ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਪਾਰਟੀਆਂ ਨੂੰ ਆਪਣੀ ਸਰਕਾਰ ਦੀਆਂ ਚਾਰ ਇਤਿਹਾਸਕ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ, ਜਿਨ੍ਹਾਂ ਵਿੱਚ MSP ਤੋਂ ਘੱਟ ਖੇਤੀ ਸਮਝੌਤੇ ਤਹਿਤ ਕਣਕ ਜਾਂ ਝੋਨੇ ਦੀ ਵਿਕਰੀ / ਖਰੀਦ ਲਈ ਘੱਟੋ-ਘੱਟ 3 ਸਾਲ ਕੈਦ ਅਤੇ ਜ਼ੁਰਮਾਨਾ, ਕਿਸਾਨਾਂ ਨੂੰ 2.5 ਏਕੜ ਤੱਕ ਦੀ ਜ਼ਮੀਨ ਦੀ ਕੁਰਕੀ ਤੋਂ ਛੋਟ ਅਤੇ ਖੇਤੀਬਾੜੀ ਉਪਜ ਦੇ ਹੋਰਡਿੰਗ ਅਤੇ ਕਾਲੀ ਮਾਰਕੀਟਿੰਗ ਨੂੰ ਰੋਕਣ ਤੋਂ ਇਲਾਵਾ ਹੋਰ ਚੀਜ਼ਾਂ ਸ਼ਾਮਲ ਹੈ। ਇਸ ਤੋਂ ਇਲਾਵਾ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਦੀ ਰੱਖਿਆ ਲਈ ਇੱਕ ਵੱਡਾ ਕਦਮ ਚੁੱਕਦੇ ਹੋਏ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਸਿਰੇ ਤੋਂ ਨਕਾਰਦਿਆਂ ਇੱਕ ਮਤਾ ਪੇਸ਼ ਕੀਤਾ ਗਿਆ।