Principals and D.Sc. : ਜਲੰਧਰ : ਪੋਸਟ ਮੈਟ੍ਰਿਕ ਵਜ਼ੀਫੇ ਘਪਲੇ ‘ਚ ਕੇਂਦਰੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਲਗਾਤਾਰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਸਬੰਧ ‘ਚ ਜਲੰਧਰ ਦੇ ਡੀ. ਸੀ. ਘਣਸ਼ਿਆਮ ਥੋਰੀ ਨੇ ਵਿਦਿਆਰਥੀਆਂ ਤੇ ਵੱਖ-ਵੱਖ ਪ੍ਰਿੰਸੀਪਲਾਂ ਦੀ ਸਾਂਝੀ ਮੀਟਿੰਗ ਬੁਲਾਈ। ਬੈਠਕ ਬੇਤਨਜੀਜਾ ਰਹੀ ਜਿਸ ਕਾਰਨ ਵਿਦਿਆਰਥੀਆਂ ਨੇ ਉਸ ਦਾ ਬਾਈਕਾਟ ਕਰ ਦਿੱਤਾ। ਵਿਦਿਆਰਥੀ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪਰੇਖਾ ਸਪਸ਼ੱਟ ਕਰਨ ਦੀ ਗੱਲ ਕਹੀ ਹੈ। ਵਿਦਿਆਰਥੀ ਨੇਤਾ ਨਵਦੀਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਰਨ ਵਰਤ ‘ਤੇ ਬੈਠਣ ਦਾ ਐਲਾਨ ਕੀਤਾ ਹੈ ਤੇ ਉਹ ਇਸ ‘ਤੇ ਪੱਕੇ ਹਨ। ਬੁੱਧਵਾਰ ਦੀ ਮੀਟਿੰਗ ਤੋਂ ਬਾਅਦ ਹੀ ਸਮਾਂ ਤੇ ਸਥਾਨ ਤੈਅ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਲਜ ਲਗਾਤਾਰ ਵਿਦਿਆਰਥੀ ਦਾ ਸ਼ੋਸ਼ਣ ਕਰ ਰਹੇ ਹਨ। ਹੁਣ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿਲ੍ਹਾ ਪ੍ਰਸ਼ਾਸਨ ਨੂੰ ਲਗਾਤਾਰ ਅਲਟੀਮੇਟਮ ਵੀ ਦਿੱਤੇ ਗਏ ਤੇ ਸੰਘਰਸ਼ ਵੀ ਕੀਤਾ ਪਰ ਫਿਰ ਵੀ ਕੋਈ ਹੱਲ ਨਹੀਂ ਨਿਕਲਿਆ। ਪ੍ਰਸ਼ਾਸਨ ਨੇ ਅੱਜ ਦੀ ਮੀਟਿੰਗ ‘ਚ ਕੋਈ ਨਾ ਕੋਈ ਹੱਲ ਕੱਢਣ ਦਾ ਭਰੋਸਾ ਦਿੱਤਾ ਸੀ ਪਰ ਅਜਿਹਾ ਨਹੀਂ ਹੋਇਆ। ਡੀ. ਸੀ. ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਦਾ ਕੋਈ ਅਧਿਕਾਰ ਨਹੀਂ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਡਿਪਟੀ ਕਮਿਸ਼ਨਰ ਵੀ ਉਨ੍ਹਾਂ ਦੀ ਪ੍ਰੇਸ਼ਾਨੀ ਦਾ ਹੱਲ ਨਹੀਂ ਲੱਭਣਗੇ ਤਾਂ ਉਹ ਕਿਸ ਨੂੰ ਜਾ ਕੇ ਆਪਣੀ ਸਮੱਸਿਆ ਦੱਸਣ। ਹੁਣ ਵਿਦਿਆਰਥੀ ਆਪਣਾ ਸੰਘਰਸ਼ ਅੱਗੇ ਵਧਾਉਣਗੇ। ਆਪਣੀਆਂ ਮੰਗਾਂ ਦੇ ਹੱਲ ਲਈ ਹਰ ਰਸਤਾ ਅਪਨਾਉਣ ਲਈ ਤਿਆਰ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਜਾਂਚ ਦੀ ਜ਼ਿੰਮੇਵਾਰੀ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸੌਂਪੀ ਗਈ ਸੀ ਜਿਸ ‘ਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ ਪਰ ਇਸ ਦਾ ਬਹੁਤ ਸਾਰੇ ਵਿਧਾਇਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਕਾਰਨ ਹੁਣ ਜਾਂਚ ਦੀ ਜ਼ਿੰਮੇਵਾਰੀ SIT ਨੂੰ ਸੌਂਪ ਦਿੱਤੀ ਗਈ ਹੈ ਤੇ ਵਾਰ-ਵਾਰ ਕੇਂਦਰੀ ਮੰਤਰੀ ਧਰਮਸੌਤ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।