The Captain expressed : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ (90) ਜਿਨ੍ਹਾਂ ਦਾ ਅੱਜ ਸੰਖੇਪ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਦੇ ਤੁਰ ਜਾਣ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਆਪਣੇ ਪਿੱਛੇ ਦੋ ਪੁੱਤਰ ਤੇ ਦੋ ਬੇਟੀਆਂ ਛੱਡ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸੋਗ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਭਗਵਾਨ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ। ਪਰਿਵਾਰਕ ਸੂਤਰਾਂ ਅਨੁਸਾਰ ਭਗਵਾਨ ਸਿੰਘ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ 11 ਵਜੇ ਮੁਹਾਲੀ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਨੇ ਭਗਵਾਨ ਸਿੰਘ ਦੀ ਮੌਤ ਉੱਤੇ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸਰਦਾਰ ਭਗਵਾਨ ਸਿੰਘ ਨੇ ਸਾਡੀ ਅਤੇ ਸਿਧਾਂਤਿਕ ਜ਼ਿੰਦਗੀ ਜੀਅ ਕੇ ਇੱਕ ਮਿਸਾਲ ਪੈਦਾ ਕੀਤੀ ਹੈ ਅਤੇ ਉਹ ਪਰਿਵਾਰ ਅਤੇ ਸਮਾਜ ਲਈ ਪ੍ਰੇਰਨਾ ਸਰੋਤ ਸਨ।