Raids on fast food outlets: ਤੰਦਰੁਸਤ ਪੰਜਾਬ ਮੁਹਿੰਮ ਦੇ ਚਲਦਿਆ ਸਿਹਤ ਵਿਭਾਗ ਵਲੋਂ ਘਟੀਆ ਕੁਆਲਿਟੀ ਦਾ ਸਮਾਨ ਵੇਚਣ ਵਾਲਿਆਂ ਤੇ ਸ਼ਿਕੰਜਾ ਕੱਸਦੇ ਹੋਏ ਤਰਨ ਤਾਰਨ ਦੇ ਸਹਾਇਕ ਫ਼ੂਡ ਕਮਿਸ਼ਨਰ ਰਜਿੰਦਰਪਾਲ ਸਿੰਘ ਵਲੋਂ ਸ਼ਹਿਰ ਦੀਆ ਦੁਕਾਨਾਂ ਅਤੇ ਫਾਸਟ ਫੂਡ ਵਾਲੀਆਂ ਰੇਹੜੀਆਂ ਉਤੇ ਛਾਪੇਮਾਰੀ ਕੀਤੀ ਗਈ ਅਤੇ ਦੁਕਾਨਾਂ ਤੋਂ ਖਾਣ ਪੀਣ ਵਾਲੀਆ ਵਸਤਾਂ ਦੇ ਮਹਿਕਮੇ ਵਲੋਂ ਸੈਂਪਲ ਭਰੇ ਗਏ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਫ਼ੂਡ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦਸ਼ਾ ਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਚਲਦਿਆ ਫਾਸਟ ਫੂਡ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ ਤੇ ਮਹਿਕਮੇ ਵਲੋਂ ਜਾਂਚ ਕੀਤੀ ਗਈ ਹੈ।
ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸ਼ਕਾਇਤਾਂ ਮਿਲ ਰਹੀਆਂ ਸਨ ਕਿ ਫਾਸਟ ਫੂਡ ਵਾਲੇ ਘਟੀਆ ਕਿਸਮ ਦਾ ਸਮਾਨ ਇਸਤੇਮਾਲ ਕਰਦੇ ਹਨ। ਜਿਸਦੇ ਚੱਲਦਿਆਂ ਇਹਨਾਂ ਦੀ ਸੈਪਲਿੰਗ ਕੀਤੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਜਾਰੀ ਲਾਈਸੈਂਸ ਵੀ ਵੇਖੇ ਜਾ ਰਹੇ ਹਨ। ਸੋਸ ਅਤੇ ਹੋਰ ਸਮਾਨ ਦੇ ਸੈਂਪਲ ਭਰਕੇ ਭੇਜੇ ਜਾ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਕਿਸਮ ‘ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।