617 new corona cases : ਪੰਜਾਬ ਵਿੱਚ ਅੱਜ ਵੀਰਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 617 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਆਏ, ਜਿਥੇ 82 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ ਸੂਬੇ ਵਿੱਚ ਪਹਿਲਾਂ ਦੇ ਮੁਕਾਬਲੇ ਇਸ ਮਹਾਮਾਰੀ ਨਾਲ ਮੌਤਾਂ ਦੀ ਗਿਣਤੀ ਕੁਝ ਘਟੀ। ਅੱਜ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 12 ਹੈ ਉਥੇ ਹੀ ਠੀਕ ਹੋ ਕੇ ਘਰਾਂ ਨੂੰ ਰਵਾਨਾ ਹੋਣ ਵਾਲਿਆਂ ਦੀ ਗਿਣਤੀ ਵੱਧ ਰਹੀ। ਅੱਜ 935 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ’ਚ 1, ਫਿਰੋਜ਼ਪੁਰ ’ਚ 2, ਗੁਰਦਾਸਪੁਰ ’ਚ 1, ਹਸ਼ਿਆਰਪੁਰ ’ਚ 3, ਜਲੰਧਰ ’ਚ 1, ਮੋਹਾਲੀ ਤੇ ਰੋਪੜ ’ਚ 2-2 ਮੌਤਾਂ ਹੋਈਆਂ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 129693 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 121155 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4466 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 103 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 47 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4072 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2409686 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 23840 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਵਿੱਚ ਵਿੱਚ ਕੋਰੋਨਾ ਦੇ 499 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਉਥੇ ਹੀ ਅੱਜ ਇਸ ਮਹਾਮਾਰੀ ਨਾਲ 23 ਲੋਕਾਂ ਨੇ ਦਮ ਤੋੜਿਆ। ਦੂਜੇ ਪਾਸੇ ਸੂਬੇ ’ਚ 562 ਮਰੀਜ਼ਾਂ ਨੂੰ ਠੀਕ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ ਗਿਆ ਸੀ।