IPL 2020 CSK vs MI: ਆਈਪੀਐਲ 2020 ਦਾ 41 ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਅੱਜ ਸ਼ਾਮ 7:30 ਵਜੇ ਤੋਂ ਸ਼ਾਰਜਾਹ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਜਦੋਂ ਇਹ ਦੋਵੇਂ ਟੀਮਾਂ ਇਸ ਸੀਜ਼ਨ ਦੇ ਸ਼ੁਰੂ ਵਿੱਚ ਆਹਮੋ-ਸਾਹਮਣੇ ਹੋਈਆਂ ਸਨ, ਤਾਂ ਚੇਨਈ ਨੇ ਜਿੱਤ ਪ੍ਰਾਪਤ ਕੀਤੀ ਸੀ। ਅਜਿਹੀ ਸਥਿਤੀ ਵਿੱਚ ਮੁੰਬਈ ਪਿੱਛਲੀ ਹਾਰ ਦਾ ਬਦਲਾ ਲੈਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਪਿੱਛਲੇ ਸਾਲ ਪਰਪਲ ਕੈਪ ਦੇ ਜੇਤੂ ਰਹੇ ਇਮਰਾਨ ਤਾਹਿਰ ਇਸ ਮੈਚ ਵਿੱਚ ਇਸ ਸੀਜ਼ਨ ਦਾ ਆਪਣਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਲਈ ਖੇਡ ਸਕਦਾ ਹੈ। ਇਸ ਦੇ ਨਾਲ ਹੀ ਨਾਰਾਇਣ ਜਗਦੀਸਨ ਵੀ ਟੀਮ ਵਿੱਚ ਵਾਪਸੀ ਕਰ ਸਕਦਾ ਹੈ। ਇਸ ਦੇ ਨਾਲ ਹੀ ਮੁੰਬਈ ਇੰਡੀਅਨਜ਼ ਦੇ ਲਈ ਮੈਚ ਵਿੱਚ ਜੇਮਜ਼ ਪੈਂਟੀਨਸਨ, ਕੁਲਟਰ ਨਾਇਲ ਦੀ ਜਗ੍ਹਾ ਵਾਪਿਸ ਆ ਸਕਦੇ ਹਨ।
ਸ਼ਾਰਜਾਹ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਇਸ ਮੈਚ ਵਿੱਚ ਮੌਸਮ ਬਿਲਕੁਲ ਸਾਫ ਹੋਵੇਗਾ। ਹਾਲਾਂਕਿ, ਖਿਡਾਰੀਆਂ ਨੂੰ ਵੀ ਇੱਥੇ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਏਗਾ। ਤ੍ਰੇਲ ਇੱਥੇ ਵੱਡੀ ਭੂਮਿਕਾ ਅਦਾ ਕਰ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰ ਸਕਦੀ ਹੈ। ਸ਼ਾਰਜਾਹ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਅਬੂ ਧਾਬੀ ਦੇ ਸ਼ੇਖ ਜਾਇਦ ਕ੍ਰਿਕਟ ਸਟੇਡੀਅਮ ਨਾਲੋਂ ਬਿਲਕੁਲ ਵੱਖਰਾ ਹੈ। ਅਕਾਰ ਦੇ ਲਿਹਾਜ਼ ਨਾਲ ਇਹ ਬਹੁਤ ਛੋਟਾ ਜਿਹਾ ਗਰਾਉਂਡ ਹੈ। ਪਰ ਇੱਥੇ ਤੇਜ਼ ਗੇਂਦਬਾਜ਼ਾਂ ਨੂੰ ਕੁੱਝ ਮਦਦ ਮਿਲ ਸਕਦੀ ਹੈ। ਅਜਿਹੀ ਸਥਿਤੀ ਵਿੱਚ ਦੋਵੇਂ ਟੀਮਾਂ ਤਿੰਨ ਤੇਜ਼ ਗੇਂਦਬਾਜ਼ਾਂ ਨਾਲ ਮੈਦਾਨ ‘ਤੇ ਉਤਰ ਸਕਦੀਆਂ ਹਨ।