Pakistan to remain on grey list: ਪਾਕਿਸਤਾਨ ਵੱਲੋਂ ਲਗਾਤਾਰ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਕਿ ਪਾਕਿਸਤਾਨ ਨੂੰ ਗ੍ਰੇ ਲਿਸਟ ਵਿੱਚ ਰੱਖਿਆ ਜਾਵੇਗਾ। ਇਹ ਫੈਸਲਾ ਉਦੋਂ ਲਿਆ ਗਿਆ ਹੈ ਜਦੋਂ ਐਫਏਟੀਐਫ ਕਾਰਜ ਯੋਜਨਾ ਦੇ ਸਾਰੇ 27 ਮਾਪਦੰਡਾਂ ਦੀ ਪਾਲਣਾ ਕਰਨ ਵਿੱਚ ਪਾਕਿਸਤਾਨ ਅਸਫਲ ਰਿਹਾ ਹੈ।
ਦਰਅਸਲ, ਪਾਕਿਸਤਾਨ ਐਫਏਟੀਐਫ ਦੀ ਗ੍ਰੇ ਲਿਸਟ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਪਾਕਿਸਤਾਨ ਇਸ ਵਿੱਚ ਸਫਲ ਨਹੀਂ ਹੋ ਸਕਿਆ ਹੈ । ਪਾਕਿਸਤਾਨ ‘ਤੇ ਲਗਾਤਾਰ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ। ਨਾਲ ਹੀ ਉਹ FATF ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਪਾਕਿਸਤਾਨ ਨੂੰ ਗ੍ਰੇ ਲਿਸਟ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਗਿਆ ਹੈ।
ਉੱਥੇ ਹੀ FATF ਦੀ ਪੂਰੀ ਯੋਜਨਾ ਵਿੱਚ ਤੁਰਕੀ ਨੇ ਪ੍ਰਸਤਾਵ ਦਿੱਤਾ ਕਿ 27 ਵਿਚੋਂ ਛੇ ਬਾਕੀ ਮਾਪਦੰਡਾਂ ਦੀ ਉਡੀਕ ਕਰਨ ਦੀ ਬਜਾਏ ਮੈਂਬਰਾਂ ਨੂੰ ਪਾਕਿਸਤਾਨ ਦੇ ਚੰਗੇ ਕੰਮ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਨਾਲ ਹੀ, ਇੱਕ ਐਫਏਟੀਐਫ ਆਨ-ਸਾਈਟ ਟੀਮ ਨੂੰ ਆਪਣੇ ਮੁਲਾਂਕਣ ਨੂੰ ਅੰਤਮ ਰੂਪ ਦੇਣ ਲਈ ਪਾਕਿਸਤਾਨ ਦਾ ਦੌਰਾ ਕਰਨਾ ਚਾਹੀਦਾ ਹੈ। ਉੱਥੇ ਜਦੋਂ ਪ੍ਰਸਤਾਵ ਨੂੰ 38 ਮੈਂਬਰੀ ਸਮੁੱਚੀ ਕਮੇਟੀ ਦੇ ਸਾਹਮਣੇ ਰੱਖਿਆ ਗਿਆ, ਕਿਸੇ ਵੀ ਮੈਂਬਰ ਨੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਦਿੱਤੀ। ਇੱਥੋਂ ਤੱਕ ਕਿ ਚੀਨ, ਮਲੇਸ਼ੀਆ ਜਾਂ ਸਾਊਦੀ ਅਰਬ ਨੇ ਵੀ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਹੁਣ ਐਫਏਟੀਐਫ ਨੇ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀ ਅਗਲੀ ਸਮੀਖਿਆ ਤੱਕ ਪਾਕਿਸਤਾਨ ਨੂੰ ਗ੍ਰੇ ਲਿਸਟ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ FATF ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਦੇ ਗ੍ਰੇ ਲਿਸਟ ‘ਤੇ ਫੈਸਲਾ ਚਾਰ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਸੀ। ਐਫਏਟੀਐਫ ਦੇ ਇਸ ਫੈਸਲੇ ਨਾਲ ਪਾਕਿਸਤਾਨ ਨੂੰ ਚਾਰ ਮਹੀਨਿਆਂ ਦੀ ਅੰਤਰਿਮ ਰਾਹਤ ਮਿਲੀ ਸੀ । ਦਰਅਸਲ, ਪੈਰਿਸ-ਅਧਾਰਤ FATFਦੀ ਪਹਿਲੀ ਜੂਨ ਨੂੰ ਬੈਠਕ ਹੋਣੀ ਸੀ। ਇਸ ਵਿੱਚ ਇਹ ਫੈਸਲਾ ਕੀਤਾ ਜਾਣਾ ਸੀ ਕਿ ਕੀ ਪਾਕਿਸਤਾਨ ਨੂੰ ਗ੍ਰੇ ਲਿਸਟ ਤੋਂ ਹਟਾ ਦਿੱਤਾ ਜਾਵੇ ਜਾਂ ਬਲੈਕ ਲਿਸਟ ਵਿੱਚ ਰੱਖਿਆ ਜਾਵੇ। ਉਸ ਸਮੇਂ FATF ਨੇ ਇੱਕ ਬਿਆਨ ਵਿੱਚ ਕਿਹਾ ਕਿ ਸਮੀਖਿਆ ਪ੍ਰਕਿਰਿਆ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ । ਨਿਗਰਾਨੀ ਪ੍ਰਕਿਰਿਆ ਨੂੰ 4 ਵਾਧੂ ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ, FATF ਜੂਨ ਵਿੱਚ ਉਨ੍ਹਾਂ ਦੀ ਸਮੀਖਿਆ ਨਹੀਂ ਕਰ ਰਿਹਾ ਹੈ। ਐਫਏਟੀਐਫ ਦੀ ਇਸ ਰਾਹਤ ਦੇ ਕਾਰਨ ਪਾਕਿਸਤਾਨ ‘ਤੇ ਫੈਸਲਾ ਹੁਣ ਅਕਤੂਬਰ ਵਿੱਚ ਆਇਆ ਹੈ।