BJP BSP leaders clash again: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਅੱਜ ਉਸ ਸਮੇਂ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਇੱਥੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਹਾਰ ਚੜਾਉਣ ਨੂੰ ਲੈ ਕੇ ਭਾਜਪਾ ਤੇ ਬਸਪਾ ਆਗੂ ਆਪਸ ‘ਚ ਭਿੜ ਗਏ। ਇਸ ਦੌਰਾਨ ਹਾਲਾਤ ਕਾਫੀ ਤਣਾਅਪੂਰਨ ਹੋ ਗਏ ਸੀ ਤੇ ਪੁਲਿਸ ਵੱਲੋਂ ਕਾਫੀ ਮਸ਼ੱਕਤ ਤੋਂ ਬਾਅਦ ਸਥਿਤੀ ਤੇ ਕਾਬੂ ਪਾਇਆ ਗਿਆ। ਦੱਸ ਦੇਈਏ ਕਿ ਲੁਧਿਆਣਾ ‘ਚ ਭਾਜਪਾ ਵੱਲੋਂ ਕੀਤੀ ਜਾ ਰਹੀ ਪ੍ਰੈਸ ਕਾਨਫਰੰਸ ਦੌਰਾਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਹਾਰ ਚੜ੍ਹਾਉਣ ਲੱਗੇ ਤਾਂ ਇਸੇ ਦੌਰਾਨ ਬਸਪਾ ਆਗੂਆਂ ਨੇ ਉੱਥੇ ਪਹੁੰਚ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ, ਇੰਨਾ ਹੀ ਨਹੀਂ ਬਸਪਾ ਆਗੂਆਂ ਖੂਬ ਨਾਅਰੇਬਾਜ਼ੀ ਵੀ ਕੀਤੀ ਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਫੀ ਮਸ਼ੱਕਤ ਤੋਂ ਬਾਅਦ ਸਥਿਤੀ ਤੇ ਕਾਬੂ ਪਾਇਆ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਬਾਬਾ ਸਾਹਿਬ ਤੇ ਕਿਸੇ ਇੱਕ ਵਿਅਕਤੀ ਵਿਸ਼ੇਸ਼ ਹੱਕ ਨਹੀਂ ਹੈ, ਸਗੋਂ ਉਹ ਸਾਰਿਆਂ ਦੇ ਸਾਂਝੇ ਲੀਡਰ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਖਿਲਾਫ਼ ਕੁੱਝ ਸਿਆਸੀ ਪਾਰਟੀਆਂ ਵੱਲੋਂ ਜੋ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਬੀਤੇ ਦਿਨ ਜੋ ਕੁਝ ਹੋਇਆ ਉਹ ਸਭ ਸਿਆਸੀ ਪਾਰਟੀਆਂ ਦੀ ਸਾਜਿਸ਼ ਦੇ ਤਹਿਤ ਹੀ ਹੋਇਆ ਹੈ। ਉਹਨਾਂ ਸਾਫ ਕਿਹਾ ਕਿ ਭਾਜਪਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।
ਇਸ ਤੋਂ ਬਾਅਦ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਦੇ ਵਰਕਰਾਂ ਨੇ ਕਿਹਾ ਕਿ ਭਾਜਪਾ ਨੂੰ ਅੱਜ ਦਲਿਤ ਯਾਦ ਆ ਗਏ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਯਾਦ ਆਉਦੇ ਨੇ ਜਦਕਿ ਕਿਸਾਨ ਅੱਜ ਸੜਕਾਂ ਤੇ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵੱਲੋਂ ਜੋ ਕਿਸਾਨ ਵਰਗ ਗਰੀਬ ਵਰਗ ਅਤੇ ਦਲਿਤਾਂ ਦੇ ਨਾਲ ਜੋ ਵਤੀਰਾ ਦਾ ਕੀਤਾ ਗਿਆ ਹੈ। ਉਸ ਨੂੰ ਉਹ ਕਦੇ ਭੁਲਾ ਨਹੀਂ ਸਕਦੇ, ਜਿਸ ਕਰਕੇ ਉਹ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੂਰੇ ਸੂਬੇ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਅੱਜ ਵੀ ਬਾਬਾ ਸਾਹਿਬ ਦੇ ਬੁੱਤ ਹੇਠ ਇਹ ਆਪਣੀ ਸਿਆਸਤ ਚਮਕਾਉਣ ਲੱਗੇ ਹਨ, ਇਸ ਕਰਕੇ ਇਹਨਾਂ ਦਾ ਵਿਰੋਧ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਨੇ ਵੱਲੋਂ ਨਵਾਂਸ਼ਹਿਰ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਤੇ ਹਾਰ ਚੜ੍ਹਾਉਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਵੀ ਕੁਝ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਕਰਦੇ ਹੋਏ ਭਾਜਪਾ ਆਗੂਆਂ ‘ਤੇ ਹਮਲਾ ਕੀਤਾ ਸੀ। ਜੋ ਕਿ ਨਿੰਦਣਯੋਗ ਘਟਨਾ ਹੈ।