Sikh organizations clash with SGPC task force: ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਹਨ ਜਿੱਥੇ SGPC ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿੱਚ ਤਲਵਾਰਾਂ ਅਤੇ ਡਾਂਗਾ ਚੱਲਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਦਰਅਸਲ, ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ । ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ ।
ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ । ਇਸ ਝੜਪ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਥੇ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਵੀ ਚੱਲੀਆਂ । ਹਾਲਾਂਕਿ ਇਸ ਮਾਮਲੇ ਵਿੱਚ ਹੁਣ ਸਥਿਤੀ ਸੁਧਾਰ ਲਈ ਗਈ ਹੈ ਪਰ ਤਣਾਅ ਹਾਲੇ ਵੀ ਬਣਿਆ ਹੋਇਆ ਹੈ।
ਇਸ ਦੌਰਾਨ ਸਿੱਖ ਜਥੇਬੰਦੀਆਂ ਦੀ ਮੀਡਿਆ ਵਾਲਿਆਂ ਨਾਲ ਵੀ ਝੜਪ ਹੋ ਗਈ। ਜਿਸ ਤੋਂ ਬਾਅਦ ਮੀਡਿਆ ਕਰਮੀਆਂ ਵਿੱਚ ਵੀ ਰੋਸ ਪਾਇਆ ਗਿਆ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਈ ਸਿੱਖ ਜਥੇਬੰਦੀਆਂ ਤੇ SGPC ਦੀ ਟਾਸਕ ਫੋਰਸ ਦੇ ਮੈਂਬਰਾਂ ਦੀ ਇਸ ਟਕਰਾਅ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਮੌਕੇ ‘ਤੇ ਐਂਬੂਲੈਂਸ ਬੁਲਾਈ ਗਈ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ ।