Captain inaugurates Maharaja : ਪਟਿਆਲਾ : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹਿਰ ‘ਚ 4 ਵੱਡੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੱਸ ਯਾਤਰਾ, ਖੇਡ, ਸਿੱਖਿਆ, ਪਾਣੀ ਦੀ ਸਮੱਸਿਆ ਹੱਲ ਹੋਵੇਗੀ ਤੇ ਨਾਲ ਹੀ ਸ਼ਹਿਰ ਦੀ ਸੁੰਦਰਤਾ ਵੀ ਵਧੇਗੀ। ਅੱਜ ਮੁੱਖ ਮੰਤਰੀ ਨੇ 11 ਵਜੇ ਪੰਜਾਬ ਦੀ ਪਹਿਲੀ ਖੇਡ ਯੂਨੀਵਰਿਸਟੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ ‘ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਿਲ੍ਹਾ ਮੁਬਾਰਕ ਦੇ ਆਲੇ-ਦੁਆਲੇ ਬਣਨ ਵਾਲੀ ਵਿਰਾਸਤੀ ਗਲੀ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਅੱਜ ਦੁਸਹਿਰੇ ਮੌਕੇ ਕੈਪਟਨ ਵੱਲੋਂ 1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਤੋਂ ਬਾਅਦ ਨਹਿਰੀ ਪਾਣੀ ‘ਤੇ ਅਧਾਰਤ 24×7 ਪਾਣੀ ਸਪਲਾਈ ਦੇ ਪ੍ਰਾਜੈਕਟ ਦੀ ਸ਼ੁਰੂਆਤ ਨਗਰ ਨਿਗਮ ਪਟਿਆਲਾ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਕਰਵਾਈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਬਣਾਏ ਗਏ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਲਈ ਘਰਾਂ ਦੇ ਚਾਰ ਲਾਭਪਾਤਰੀਆਂ ਨੂੰ ਸੰਕੇਤਕ ਤੌਰ ‘ਤੇ ਅਲਾਟਮੈਂਟ ਪੱਤਰਾਂ ਦੀ ਵੰਡ ਕਰਕੇ ਸਕੀਮ ਨੂੰ ਅਮਲੀ ਰੂਪ ਦਿੱਤਾ। ਇਸ ਮੌਕੇ ਮੌਕੇ ਮੁੱਖ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਪਰਨੀਤ ਕੌਰ ਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਵੀ ਮੌਜੂਦ ਰਹੇ। ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖ ਕੇ ਕੀਤੀ ਗਈ।
ਇਹ ਯੂਨੀਵਰਸਿਟੀ ਸ਼ਹਿਰ ਦੇ ਪਿੰਡ ਸਿੱਧੂਵਾਲ ‘ਚ ਬਣੇਗੀ। ਅਤਿ ਆਧੁਨਿਕ ਤੇ ਕਲਾਤਮਕ ਬੁਨਿਆਦੀ ਢਾਂਚੇ ਨਾਲ ਲੈਸ ਪਿੰਡ ਸਿੱਧੂਵਾਲ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਿਸਟੀ ਆਫ ਲਾ ਦੇ ਨੇੜੇ ਤਿਆਰ ਹੋਵੇਗੀ ਜਿਸ ‘ਤੇ 500 ਕਰੋੜ ਰੁਪਏ ਦੀ ਲਾਗਤ ਆਏਗੀ। ਪਹਿਲੇ ਪੜਾਅ ‘ਚ ਅਕਾਦਮਿਕ, ਪ੍ਰਸ਼ਾਸਨਿਕ ਬਲਾਕ ਲੜਕੇ ਤੇ ਲੜਕੀਆਂ ਲਈ ਹੋਸਟਲ, ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ‘ਤੇ 60.97ਕਰੋੜ ਰੁਪਏ ਦੀ ਲਾਗਤ ਆਏਗੀ ਤੇ ਸਵਾ ਸਾਲ ਬਣਾਉਣ ‘ਚ ਲੱਗੇਗਾ। 8.51 ਏਕੜ ‘ਚ ਬਣਨ ਜਾ ਰਹੇ ਬੱਸ ਸਟੈਂਡ ‘ਚ ਪ੍ਰਸ਼ਾਸਨਿਕ ਬਲਾਕ, ਕੈਸ਼ ਤੇ ਬਿਲ ਬ੍ਰਾਂਚ, ਰਿਕਾਰਡ ਰੂਮ, ਵਰਕਸ਼ਾਪ, ਪੈਟਰੋਲ ਪੰਪ, ਲਿਫਟ ਲੱਗੇਗੀ। 1400 ਬੱਸਾਂ ਦੀ ਸਮਰੱਥਾ ਤੇ 21 ਦੁਕਾਨਾਂ ਹੋਣਗੀਆਂ।