Railway Ministry announces closure: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 21 ਦਿਨਾਂ ਤੋਂ ਰੇਲ ਦੀਆਂ ਪਟੜੀਆਂ ‘ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦਾ ਇਹ ਸੰਘਰਸ਼ ਹਾਲੇ ਵੀ ਜਾਰੀ ਹੈ। ਪਰ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੇ ਰੇਲ ਪਟੜੀਆਂ ਤੋਂ ਆਪਣਾ ਧਰਨਾ ਚੁੱਕ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ ਸੂਚਨਾ ਮਿਲੀ ਹੈ ਰੇਲ ਮੰਤਰਾਲੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਵਿੱਚਮਾਲ ਗੱਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ । ਸੂਤਰਾਂ ਅਨੁਸਾਰ ਰੇਲਵੇ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਸਣੇ ਸਵਾਰੀ ਟ੍ਰੇਨਾਂ ਨੂੰ ਵੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿੱਚ ਟ੍ਰੇਨਾਂ ਪਹਿਲਾਂ ਤੋਂ ਹੀ ਬੰਦ ਹਨ, ਪਰ ਹੁਣ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਮੰਤਰਾਲੇ ਵੱਲੋਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ, ਜਿਸ ਕਾਰਨ ਕਿਸਾਨਾਂ ਵੱਲੋਂ ਰੇਲ ਪਟੜੀਆਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਇਸ ਸਭ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਿਸ ਕਾਰਨ ਕੇਂਦਰ ਵੱਲੋਂ ਇਸ ਫੈਸਲੇ ਨੂੰ ਲਾਗੂ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਲੋਕਾਂ ਤੇ ਵਪਾਰੀਆਂ ਨੂੰ ਬਹੁਤ ਵੱਡਾ ਘਾਟਾ ਪਵੇਗਾ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋਵੇਗਾ। ਕੇਂਦਰ ਸਰਕਾਰ ਵੱਲੋਂ ਕਿਸੇ ਵੀ ਸਪਲਾਈ ਦੀ ਘਾਟ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪਰ ਇੱਥੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ। ਜੇਕਰ ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲ ਨਾ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਵੀ ਜ਼ਿਆਦਾ ਵੱਡਾ ਹੋ ਸਕਦਾ ਹੈ।