corona ventilator serious patients: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਅਤੇ ਸਰਗਰਮ ਮਾਮਲਿਆਂ ‘ਚ ਗਿਰਾਵਟ ਹੋ ਰਹੀ ਹੈ। ਇਸ ਦੌਰਾਨ ਰਾਹਤ ਭਰੀ ਗੱਲ ਇਹ ਸਾਹਮਣੇ ਆਈ ਹੈ ਕਿ ਹੁਣ ਗੰਭੀਰ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਰਹੀ ਹੈ। ਪਹਿਲੇ ਜਿੱਥੇ ਵੈਂਟੀਲੇਟਰ ‘ਤੇ 25-20 ਤੱਕ ਮਰੀਜ਼ ਸੀ, ਇਸ ਦੇ ਹੁਣ ਲੁਧਿਆਣਾ ਦੇ 2 ਹੀ ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਦੇ ਨਾਲ ਹਸਪਤਾਲ ‘ਚ ਭਰਤੀ ਮਰੀਜ਼ (ਲੈਵਲ-2) 56 ਹਨ, ਜਿਨ੍ਹਾਂ ‘ਚ 28 ਮਰੀਜ਼ ਸਰਕਾਰੀ ਅਤੇ 28 ਪ੍ਰਾਈਵੇਟ ਹਸਪਤਾਲ ‘ਚ ਹਨ। ਹੁਣ ਪ੍ਰਾਈਵੇਟ ਹਸਪਤਾਲਾਂ ‘ਚ ਭਰਤੀ ਮਰੀਜ਼ਾਂ ‘ਚ ਵੀ ਗਿਰਾਵਟ ਆ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਐਤਵਾਰ ਨੂੰ 66 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 55 ਲੁਧਿਆਣਾ ਦੇ ਅਤੇ ਬਾਕੀ 11 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 1 ਮਰੀਜ਼ ਦੀ ਮੌਤ ਹੋ ਸੀ ਜੋ ਕਿ ਲੁਧਿਆਣਾ ਨਾਲ ਸਬੰਧਿਤ ਹੈ ਜਦਕਿ 66 ਮਰੀਜ਼ ਡਿਸਚਾਰਜ ਕੀਤੇ ਗਏ।
ਦੱਸਣਯੋਗ ਹੈ ਕਿ ਹੁਣ ਤੱਕ 20022 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 18945 ਭਾਵ 94.62 ਫੀਸਦੀ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 246 ਸਰਗਰਮ ਮਾਮਲੇ ਹਨ ਜਦਕਿ 831 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆ ਤੋਂ ਸਾਹਮਣੇ ਆਏ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2691 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 306 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਸਰਗਰਮ ਮਾਮਲੇ ਹਨ।