NDP wins again: ਵਿਦੇਸ਼ੀ ਧਰਤੀ ‘ਤੇ ਪੰਜਾਬੀਆਂ ਦੀ ਬੱਲੇ ਬੱਲੇ ਬਿ੍ਰਟਿਸ਼ ਕੋਲੰਬੀਆ ਅਸੈਂਬਲੀ ਚੋਣ ਨਤੀਜੇ ਐੱਨਡੀਪੀ-55, ਲਿਬਰਲ-29 ਤੇ ਗ੍ਰੀਨ ਪਾਰਟੀ ਨੂੰ 3 ਸੀਟਾਂ ਪੰਜਾਬੀ ਮੂਲ ਦੇ 8 ਲੋਕਾਂ ਨੇ ਵੱਡੀ ਜਿੱਤ ਕੀਤੀ ਹਾਸਲ। ਬਿ੍ਰਟਿਸ਼ ਕੋਲੰਬੀਆ ਚੋਣਾਂ ‘ਚ ਪਗੜੀ ਧਾਰੀ ਸਿੱਖ ਦੀ ਚੋਣ ਮਨੁੱਖੀ ਅਧਿਕਾਰਾਂ ਦੇ ਵਕੀਲ ਨੇ ਅਮਨਦੀਪ ਸਿੰਘ ਰਾਜ ਚੌਹਾਨ ਨੇ ਪੰਜਵੀਂ ਵਾਰ ਜਿੱਤੀ ਚੋਣ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ 42ਵੀਂ ਵਿਧਾਨ ਸਭਾ ਲਈ ਵਿਧਾਇਕ ਚੁਣਨ ਲਈ 24 ਅਕਤੂਬਰ ਨੂੰ ਚੋਣਾਂ ਹੋਈਆਂ।
ਇਨ੍ਹਾਂ ਚੋਣਾਂ ਚ ਐੱਨ. ਡੀ. ਪੀ. ਪਾਰਟੀ ਨੇ ਮੁੜ ਜਿੱਤ ਹਾਸਲ ਕੀਤੀ ਹੈ ਅਤੇ ਜੌਹਨ ਹੌਰਗਨ ਦੁਬਾਰਾ ਇਸ ਸੂਬੇ ਦੇ ਮੁੱਖ ਮੰਤਰੀ ਹੋਣਗੇ। 8 ਪੰਜਾਬੀਆਂ ਨੂੰ ਐੱਮ. ਐੱਲ. ਏ. ਚੁਣੇ ਜਾਣ ਦਾ ਮਾਣ ਹਾਸਲ ਹੋਇਆ। ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ ਅੱਠ ਉਮੀਦਵਾਰਾਂ ਨੇ ਮਹੱਤਵਪੂਰਨ ਜਿੱਤਾਂ ਦਰਜ ਕੀਤੀਆਂ ਹਨ, ਜਿਨ੍ਹਾਂ ਦੇ ਨਤੀਜੇ ਐਤਵਾਰ ਨੂੰ ਐਲਾਨੇ ਗਏ ਹਨ। ਬਹੁਤੇ ਪੰਜਾਬੀ ਸਰੀ ਖੇਤਰ ਤੋਂ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੀ ਟਿਕਟ ‘ਤੇ ਜਿੱਤੇ ਹਨ।