Farmers being forced : ਚੰਡੀਗੜ੍ਹ : ਖੇਤੀ ਕਾਨੂੰਨਾਂ ਦਾ ਮੁੱਦਾ ਕਾਫੀ ਗਰਮਾਉਂਦਾ ਜਾ ਰਿਹਾ ਹੈ। ਸ. ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਸੈਸ਼ਨ ‘ਚ ਦਿੱਤੀ ਆਪਣੀ ਸਪੀਚ ਦੀ ਕਾਪੀ ਦਿਖਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਆ ਰਹੇ ਹਨ। ਸਪੀਚ ਦੀ ਕਾਪੀ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਪਾਰਟੀ ਵੱਲੋਂ ਆਪਣੀ ਗੱਲ ਕੇਂਦਰ ਸਾਹਮਣੇ ਰੱਖੀ ਗਈ। ਕੈਪਟਨ ਵੱਲੋਂ ਯੂਟਰਨ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਹ ਸਦਨ ‘ਚ ਜੋ ਕਹਿੰਦੇ ਹਨ,ਉਹ ਹੀ ਬਾਹਰ ਆ ਕੇ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਸੀ ਕਿ ਪੂਰੇ ਪੰਜਾਬ ਨੂੰ ਮੰਡੀ ਐਲਾਨਿਆ ਜਾਵੇ ਤੇ ਦੂਜਾ ਪ੍ਰਸਤਾਵ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਪੇਸ਼ ਕੀਤਾ ਗਿਆ ਸੀ ਕਿ ਜੇਕਰ ਸਰਕਾਰ ਨਿੱਜੀ ਮੰਡੀਆਂ ਤੇ ਕੰਪਨੀਆਂ ਖਿਲਾਫ ਹੈ ਤਾਂ ਉਨ੍ਹਾਂ ‘ਚ ਵੀ ਬਦਲਾਅ ਕੀਤਾ ਜਾਵੇ ਪਰ ਇਨ੍ਹਾਂ ‘ਚੋਂ ਕੁਝ ਵੀ ਅਮਲ ‘ਚ ਨਹੀਂ ਲਿਆਂਦਾ ਗਿਆ। ਸ. ਮਜੀਠੀਆ ਨੇ ਦੱਸਿਆ ਕਿ ਜੋ ਅਸੀਂ ਸੈਸ਼ਨ ‘ਚ ਬੋਲੇ ਉਹ ਹੀ ਬਾਹਰ ਆ ਕੇ ਵੀ ਕਹਿ ਰਹੇ ਹਾਂ। ਸਾਡੇ ਵੱਲੋਂ ਸੈਸ਼ਨ ਦੇ ਅੰਦਰ ਵੀ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਹੀ ਕੀਤਾ ਗਿਆ।
ਸ. ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨੀ ਮੁੱਦੇ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਕੈਪਟਨ ਕਿਸ ਤਰ੍ਹਾਂ ਮੋਦੀ ਨਾਲ ਮਿਲਿਆ ਹੋਇਆ ਹੈ ਤੇ ਕਿਸ ਤਰ੍ਹਾਂ ਵਿਧਾਨ ਸਭਾ ਸੈਸ਼ਨ ‘ਚ ਗੱਲਾਂ ਲੁਕਾਈਆਂ ਗਈਆਂ ਤੇ ਸਪੱਸ਼ਟ ਤੌਰ ‘ਤੇ ਕੁਝ ਵੀ ਬਿੱਲਾਂ ਬਾਰੇ ਨਹੀਂ ਦੱਸਿਆ ਗਿਆ। ਸ. ਮਜੀਠੀਆ ਦਾ ਕਹਿਣਾ ਸੀ ਕਿ ਜਦੋਂ ਸੈਸ਼ਨ ‘ਚ ਮੁੱਖ ਮੰਤਰੀ ਸਾਹਿਬ ਬੋਲਦੇ ਸਨ ਤਾਂ ਉਦੋਂ ਤਾਂ ਕੋਈ ਤਕਨੀਕੀ ਖਰਾਬੀ ਨਹੀਂ ਹੁੰਦੀ ਸੀਪਰ ਜਦੋਂ ਵਿਰੋਧੀ ਧਿਰ ਆਪਣਾ ਪੱਖ ਪੇਸ਼ ਕਰਨ ਦੀ ਕੋਸ਼ਿਸ਼ ਕਰਦੀ ਤਾਂ ਉਸ ਨੂੰ ਬੈਂਡ ਕਰ ਦਿੱਤਾ ਜਾਂਦਾ ਸੀ।
ਮਜੀਠੀਆ ਨੇ ਕਿਹਾ ਕਿ 3 ਖੇਤੀ ਕਾਨੂੰਨ ਸਰਾਸਰ ਗਲਤ ਹਨ ਅਤੇ ਇਨ੍ਹਾਂ ਨੂੰ ਕੇਂਦਰ ਵੱਲੋਂ ਰੱਦ ਕੀਤਾ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜੋ ਮੰਗਾਂ ਅਕਾਲੀ ਦਲ ਵੱਲੋਂ ਰਖੀਆਂ ਗਈਆਂ ਹਨ ਜੇਕਰ ਉਨ੍ਹਾਂ ਨੂੰ ਮੰਨ ਲਿਆ ਜਾਵੇ ਤਾਂ ਇਹ ਕਿਸਾਨ ਦੇ ਹਿੱਤ ‘ਚ ਹੋਣਗੀਆਂ ਨਾਲ ਹੀ ਸ. ਮਜੀਠੀਆ ਨੇ ਇਹ ਵੀ ਕਿਹਾ ਕਿ ਇਸ ਕਿਸਾਨ ਅੰਦੋਲਨ ‘ਚ ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗੁਆਈਆਂ ਹਨ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸੋਮਪ੍ਰਕਾਸ਼ ਦੇ ਬਿਆਨਾਂ ਦਾ ਵੀ ਵਿਰੋਧ ਕੀਤਾ ਜਿਸ ‘ਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ 33 ਕਿਸਾਨ ਯੂਨੀਅਨਾਂ ਦੇ ਸੰਪਰਕ ‘ਚ ਹੈ ਪਰ ਮਜੀਠੀਆ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਸੁਣਵਾਈ ਨਹੀਂ ਹੋ ਰਹੀ। ਇਸ ਲਈ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹਨ। ਜੇਕਰ ਉਨ੍ਹਾਂ ਦੀ ਸੁਣਵਾਈ ਹੋ ਜਾਂਦੀ ਤਾਂ ਉਹ ਕਿਉਂ ਸੜਕਾਂ ‘ਤੇ ਉਤਰਦੇ?