Ludhiana Corona Recovery Rate: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਲਗਭਗ 4 ਮਹੀਨਿਆਂ ਬਾਅਦ ਇੱਥੇ ਵੱਡੀ ਰਾਹਤ ਮਿਲੀ ਹੈ ਭਾਵ ਕਿ ਇੱਥੇ 20 ਹਜ਼ਾਰ ਤੱਕ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਸੀ, ਜਿਨ੍ਹਾਂ ‘ਚੋਂ 19 ਹਜ਼ਾਰ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਸੂਬੇ ਭਰ ‘ਚ ਹੁਣ ਲੁਧਿਆਣਾ ਜ਼ਿਲ੍ਹਾਂ ਰਿਕਵਰੀ ਰੇਟ ‘ਚੋਂ ਦੂਜੇ ਨੰਬਰ ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਸੋਮਵਾਰ ਨੂੰ 30 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 24 ਲੁਧਿਆਣਾ ਦੇ ਅਤੇ ਬਾਕੀ 6 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸੋਮਵਾਰ ਨੂੰ 3 ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 1 ਲੁਧਿਆਣਾ ਅਤੇ 2 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 21 ਜੂਨ ਨੂੰ ਜ਼ਿਲ੍ਹੇ ‘ਚ ਕੁੱਲ 29 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸੀ, ਜਿਨ੍ਹਾਂ ‘ਚੋਂ 24 ਲੁਧਿਆਣਾ ਦੇ ਅਤੇ ਬਾਕੀ 5 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਤੋਂ ਬਾਅਦ ਹੁਣ 26 ਅਕਤੂਬਰ ਨੂੰ 24 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 20046 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 19008 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ ਸਿਰਫ 207 ਹੀ ਸਰਗਰਮ ਮਾਮਲੇ ਹਨ ਜਦਕਿ ਹੁਣ ਤੱਕ 832 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।