US supports India on border dispute: ਨਵੀਂ ਦਿੱਲੀ: ਭਾਰਤ ਅਤੇ ਚੀਨ ਵਿਚਾਲੇ ਲੱਦਾਖ ਸਰਹੱਦੀ ਵਿਵਾਦ ‘ਤੇ ਅਮਰੀਕਾ ਨੇ ਇੱਕ ਵਾਰ ਫਿਰ ਚੀਨ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਭਾਰਤ ਦਾ ਸਮਰਥਨ ਕੀਤਾ ਹੈ । ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਭਾਰਤ ਵੱਲੋਂ ਆਪਣੀ ਅਖੰਡਤਾ ਲਈ ਚੁੱਕੇ ਜਾ ਰਹੇ ਕਦਮਾਂ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਦੇ ਇਸ ਬਿਆਨ ਨਾਲ ਚੀਨ ਬੌਖਲਾ ਗਿਆ ਅਤੇ ਉਸਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਦੋਵਾਂ ਦੇਸ਼ਾਂ ਵਿਚਾਲੇ ਇੱਕ ਦੁਵੱਲਾ ਮਾਮਲਾ ਹੈ ਅਤੇ ਇਸ ਵਿੱਚ ਕਿਸੇ ਤੀਜੀ ਧਿਰ ਦੀ ਦਖਲਅੰਦਾਜ਼ੀ ਦੀ ਕੋਈ ਜਗ੍ਹਾ ਨਹੀਂ ਹੈ।
ਦਰਅਸਲ, ਚੀਨੀ ਦੂਤਾਵਾਸ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਦੁਵੱਲੇ ਹਨ । ਕੂਟਨੀਤਕ ਪੱਧਰ ‘ਤੇ ਅਤੇ ਦੋਵੇਂ ਫੌਜਾਂ ਦੇ ਅਧਿਕਾਰੀਆਂ ਵੱਲੋਂ ਇਸਦਾ ਹੱਲ ਕੀਤਾ ਕੱਢਿਆ ਜਾ ਰਿਹਾ ਹੈ। ਭਾਰਤ ਅਤੇ ਚੀਨ ਇਸ ਵਿਵਾਦ ਨੂੰ ਸੁਲਝਾਉਣ ਦੇ ਯੋਗ ਹਨ । ਇਸ ਵਿਵਾਦ ਵਿੱਚ ਕਿਸੇ ਵੀ ਤੀਜੇ ਵਿਅਕਤੀ ਦੇ ਦਖਲਅੰਦਾਜ਼ੀ ਕਰਨ ਲਈ ਕੋਈ ਜਗ੍ਹਾ ਨਹੀਂ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਮੰਗਲਵਾਰ ਨੂੰ ਭਾਰਤ ਦੇ NSA ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਸੀ । ਇਸ ਦੌਰਾਨ ਉਨ੍ਹਾਂ ਨੇ ਜੂਨ ਵਿੱਚ ਲੱਦਾਖ ਵਿੱਚ ਗਲਵਾਨ ਘਾਟੀ ਵਿੱਚ ਹੋਈ ਹਿੰਸਾ ਵਿੱਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਭਾਰਤ ਨਾਲ ਦ੍ਰਿੜਤਾ ਨਾਲ ਖੜਾ ਹੈ । ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ।
ਪੋਂਪੀਓ ਦੇ ਇਸ ਬਿਆਨ ਤੋਂ ਬਾਅਦ ਚੀਨ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ (ਭਾਰਤ ਅਤੇ ਚੀਨ) ਵਿਚਕਾਰ ਦੁਵੱਲੇ ਸਬੰਧਾਂ ਦੇ ਵਿਕਾਸ ਵਿੱਚ ਉਨ੍ਹਾਂ ਦੇ ਜਾਇਜ਼ ਅਧਿਕਾਰਾਂ ਅਤੇ ਹਿੱਤਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ । ਦੋਵਾਂ ਦੇਸ਼ਾਂ ਵਿਚਾਲੇ ਖੇਤਰੀ ਸ਼ਾਂਤੀ, ਸਥਿਰਤਾ ਅਤੇ ਵਿਕਾਸ ਲਈ ਮਾਹੌਲ ਢੁੱਕਵਾਂ ਹੋਣਾ ਚਾਹੀਦਾ ਹੈ। ਦੱਸ ਦੇਈਏ ਕਿ ਮਾਈਕ ਪੋਂਪੀਓ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਟੀ ਐਸਪਰ ਸੋਮਵਾਰ ਨੂੰ ਮਹੱਤਵਪੂਰਨ 2+2 ਗੱਲਬਾਤ ਲਈ ਭਾਰਤ ਪਹੁੰਚੇ । ਗੱਲਬਾਤ ਦੌਰਾਨ ਦੋਵੇਂ ਦੇਸ਼ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ ਆਪਸੀ ਸਬੰਧ ਵਧਾਉਣ ਲਈ ਕਈ ਵੱਡੇ ਸਮਝੌਤੇ ਕੀਤੇ ਹਨ ।