Meeting Mayor cleaning Budha Nalla: ਲੁਧਿਆਣਾ (ਤਰਸੇਮ ਭਾਰਦਵਾਜ)-ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਨਗਰ ਨਿਗਮ ਦੇ ਦਫਤਰ ਜੋਨ-ਡੀ ‘ਚ ਮੀਟਿੰਗ ਹੋਈ। ਇਸ ਦੌਰਾਨ ਬੁੱਢੇ ਨਾਲੇ ਦੀ ਸਫਾਈ ਦੇ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਕੌਂਸਲਰ, ਨਾਮਧਾਰੀ ਸਮੁਦਾਇ ਦੇ ਮੈਂਬਰ, ਵੱਖ-ਵੱਖ ਐਨ.ਜੀ.ਓ.ਜ਼ ਵੀ ਸ਼ਾਮਿਲ ਪਹੁੰਚੇ। ਮੀਟਿੰਗ ਦੌਰਾਨ ਬੁੱਢੇ ਨਾਲੇ ਦੀ ਸਫਾਈ ਅਤੇ ਬੁੱਢੇ ਨਾਲੇ ਦੇ ਨੇੜੇ ਬੂਟੇ ਲਗਾਉਣ ਦੇ ਸਬੰਧੀ ਵਿਚਾਰ ਵਟਾਂਦਰੇ ਕੀਤੇ।
ਮੇਅਰ ਬਲਕਾਰ ਸਿੰਘ ਸੰਧੂ ਵੱਲੋਂ ਮੀਟਿੰਗ ਦੌਰਾਨ ਬੁੱਢੇ ਨਾਲੇ ਦੇ ਨੇੜੇ ਜਗ੍ਹਾ ਦੀ ਭਾਲ ਕਰਕੇ ਮਾਇਕਰੋ ਫੋਰੈਸ਼ਟ ਲਗਾਉਣ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਿਹਤ ਅਫ਼ਸਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਬੁੱਢੇ ਨਾਲੇ ‘ਚ ਮੱਛੀ ਮਾਰਕੀਟ, ਸਬਜੀ ਮੰਡੀਆ ਵੱਲੋਂ ਸੁੱਟੇ ਜਾਣ ਵਾਲੇ ਕੂੜਾ-ਕਰਕਟ ਆਦਿ ਤੋ ਰੋਕਣ ਲਈ ਸੈਨਟਰੀ ਇੰਸਪੈਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਰੋਕਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਬੁੱਢੇ ਨਾਲੇ ਦੇ ਸੁੰਦਰੀਕਰਨ ਲਈ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਵੀ ਲਗਾਏ ਜਾਣੇ ਹਨ, ਜਿਸ ਨਾਲ ਪ੍ਰਦੂਸ਼ਣ ਵੀ ਘਟੇਗਾ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ‘ਚ ਸੋਲਡ ਵੇਸਟ ਨੂੰ ਸੁੱਟਣ ਤੋ ਰੋਕਣ ਲਈ ਚੇਨਲਿੰਕ ਫੈਨਸਿੰਗ ਦਾ ਕੰਮ ਅਲਾਟ ਹੋ ਚੁੱਕਾ ਹੈ, ਜੋ ਕਿ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ।