PM Modi says still committed: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲਾਕਡਾਊਨ ਵਰਗੀ ਰਣਨੀਤੀ ਨਾਲ ਭਾਰਤ ਨੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ । ਉਨ੍ਹਾਂ ਕਿਹਾ ਕਿ ਉਹ ਅਜੇ ਵੀ ਸਾਲ 2024 ਤੱਕ 5 ਟ੍ਰਿਲੀਅਨ ਡਾਲਰ ਦੀ ਇਕਾਨਮੀ ਦਾ ਟੀਚਾ ਹਾਸਿਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਲੋਚਕ ਸਰਕਾਰ ਦੀ ਛਵੀ ਨੂੰ ਵਿਗਾੜਨਾ ਚਾਹੁੰਦੇ ਹਨ।
ਦਰਅਸਲ, ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੇ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨੇ ਇਹ ਗੱਲਾਂ ਕਹੀਆਂ । ਉਨ੍ਹਾਂ ਨੇ ਇਸ ਇੰਟਰਵਿਊ ਵਿੱਚ ਇਕਾਨਮੀ, ਕੋਵਿਡ -19, ਨਿਵੇਸ਼, ਸੁਧਾਰ ਵਰਗੇ ਕਈ ਮੁੱਦਿਆਂ ‘ਤੇ ਗੱਲ ਕੀਤੀ। ਕੋਵਿਡ ਮਹਾਂਮਾਰੀ ਤੋਂ ਬਾਅਦ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿੱਚ ‘ਨਵੇਂ ਭਾਰਤ’ ਦੀ ਭੂਮਿਕਾ ਕੀ ਹੋਵੇਗੀ ।
ਦੱਸ ਦੇਈਏ ਕਿ ਕੋਵਿਡ ਮਹਾਂਮਾਰੀ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦੀ ਪਹਿਲੀ ਇੰਟਰਵਿਊ ਹੈ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਾਅਦ ਵਿਸ਼ਵ ਪ੍ਰਣਾਲੀ ਤੇਜ਼ੀ ਨਾਲ ਬਦਲ ਰਹੀ ਹੈ ਅਤੇ ‘ਨਿਊ ਇੰਡੀਆ’ ਦੀ ਇਸ ਵਿੱਚ ਨਵੀਂ ਭੂਮਿਕਾ ਹੋਵੇਗੀ । ਉਨ੍ਹਾਂ ਕਿਹਾ ਕਿ ਭਾਰਤ ਨੇ ਸਖਤ ਲਾਕਡਾਊਨ ਲਗਾ ਕੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ। ਉਨ੍ਹਾਂ ਕਿਹਾ ਕਿ ਅਰਥ ਵਿਵਸਥਾ ਹੁਣ ਸੁਧਾਰ ਵੱਲ ਵਧ ਰਹੀ ਹੈ ਅਤੇ ਉਹ ਅਜੇ ਵੀ ਵਚਨਬੱਧ ਹੈ ਕਿ 2024 ਤੱਕ ਭਾਰਤ 5 ਟ੍ਰਿਲੀਅਨ ਡਾਲਰ ਦੀ ਆਰਥਿਕਤਾ ਦਾ ਟੀਚਾ ਹਾਸਿਲ ਕਰ ਲਵੇਗਾ। ਉਨ੍ਹਾਂ ਨੇ ਆਪਣੇ ਆਲੋਚਕਾਂ ‘ਤੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਉਹ ਆਪਣਾ ਅਕਸ ਖਰਾਬ ਕਰਨਾ ਚਾਹੁੰਦੇ ਹਨ ਅਤੇ ਆਪਣੇ ਕੰਮਾਂ ਦਾ ਸਿਹਰਾ ਸਰਕਾਰ ਨੂੰ ਨਹੀਂ ਦੇਣਾ ਚਾਹੁੰਦੇ।