FIR on how many senior : ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਗ੍ਰਹਿ ਸਕੱਤਰ ਨੂੰ ਪੰਜਾਬ ਪੁਲਿਸ ਦੇ ਸਾਰੇ ਪੱਧਰ ਦੇ ਅਧਿਕਾਰੀਆਂ ਬਾਰੇ ਜਾਣਕਾਰੀ ਸੌਂਪਣ ਦੇ ਆਦੇਸ਼ ਦਿੱਤੇ ਹਨ, ਜਿਸ ਵਿੱਚ ਛੋਟੇ ਪੱਧਰ ਤੋਂ ਲੈ ਕੇ ਵੱਡੇ ਪੱਧਰ ਤੱਕ ਸਾਰੇ ਪੁਲਿਸ ਅਧਿਕਾਰੀਆਂ ’ਤੇ ਦਰਜ ਐਫਆਈਆਰ ਦਾ ਵੇਰਵਾ ਦਿੱਤਾ ਜਾਵੇਗਾ। ਇਨ੍ਹਾਂ ਵੇਰਵਿਆਂ ਵਿੱਚ ਦੱਸਣਾ ਹੋਵੇਗਾ ਕਿ ਇਹ ਪੁਲਿਸ ਅਧਿਕਾਰੀ ਕਿੱਥੇ ਮੌਜੂਦ ਹਨ ਅਤੇ ਇਨ੍ਹਾਂ ਦੇ ਅਪਰਾਧਿਕ ਕੇਸ ਦੀ ਸਥਿਤੀ ਕੀ ਹੈ। ਇਹ ਜਾਣਕਾਰੀ 16 ਨਵੰਬ ਤੱਕ ਪੰਜਾਬ ਨੂੰ ਹਾਈਕੋਰਟ ਵਿੱਚ ਸੌਂਪਣੀ ਹੋਵੇਗੀ। ਦੱਸਣਯੋਗ ਹੈ ਕਿ ਗ੍ਰਹਿ ਸਕੱਤਰ ਨੇ ਹਾਈਕੋਰਟ ਵਿੱਚ ਪੰਜਾਬ ਪੁਲਿਸ ਦੇ ਸਿਰਫ ਛੋਟੇ ਪੱਧਰ ਦੇ ਅਧਿਕਾਰੀਆਂ ਦੀ ਹੀ ਜਾਣਕਾਰੀ ਦਿੱਤੀ ਸੀ।
ਇਸ ਮਾਮਲੇ ਵਿੱਚ ਪਟੀਸ਼ਨਕਰਤਾ ਦੇ ਵਕੀਲ ਬਲਬੀਰ ਸੈਣੀ ਨੇ ਅਦਾਲਤ ਨੂੰ ਦੱਸਿਆ ਕਿ ਪਿਛਲੀ ਸੁਣਵਾਈ ’ਤੇ ਪੰਜਾਬ ਸਰਕਾਰ ਨੇ ਦੱਸਿਆ ਸੀ ਕਿ ਇੱਥੇ 1326 ਕਰਮਚਾਰੀ ਹਨ ਜਿਨ੍ਹਾਂ ‘ਤੇ ਅਪਰਾਧਿਕ ਕੇਸ ਦਰਜ ਹਨ। ਸੈਣੀ ਨੇ ਅਦਾਲਤ ਨੂੰ ਦੱਸਿਆ ਕਿ ਇਸ ਵਿੱਚ ਸਿਰਫ ਹੇਠਲੇ ਪੱਧਰ ਦੇ ਅਧਿਕਾਰੀ ਹਨ ਜਿਨ੍ਹਾਂ ਦੀ ਸੂਚੀ ਸੌਂਪੀ ਗਈ ਹੈ, ਪੀਪੀਐਸ ਅਤੇ ਆਈਪੀਐਸ ਅਧਿਕਾਰੀਆਂ ਬਾਰੇ ਇਸ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਇਸ ‘ਤੇ ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਸਾਰੇ ਪੁਲਿਸ ਅਧਿਕਾਰੀ ਭਾਵੇਂ ਉਹ ਕਿਸੇ ਵੀ ਦੇ ਪੱਧਰ ਹੋਣ, ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ। ਸੈਣੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਪ ਸਕੱਤਰ ਅਤੇ ਇਸ ਤੋਂ ਪਹਿਲਾਂ ਮੋਗਾ ਦੇ ਐਸਐਸਪੀ ਵੱਲੋਂ ਦਿੱਤੇ ਹਲਫਨਾਮੇ ਇਕ-ਦੂਜੇ ਨਾਲ ਮੇਲ ਹੀਂ ਖਾਂਦੇ। ਐਸਐਸਪੀ ਨੇ ਮੰਨਿਆ ਸੀ ਕਿ ਕੋਈ ਵੀ ਪੁਲਿਸ ਅਧਿਕਾਰੀ ਨਹੀਂ ਸੀ ਜਿਸ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਹ ਸੇਵਾ ਵਿੱਚ ਸੀ, ਜਦੋਂ ਕਿ ਉਪ ਸਕੱਤਰ ਦਾ ਹਲਫਨਾਮਾ ਕੁਝ ਹੋਰ ਜਾਣਕਾਰੀ ਦੇ ਰਿਹਾ ਹੈ।