Man shot dead in broad : ਫਾਜ਼ਿਲਕਾ ਜ਼ਿਲ੍ਹੇ ਵਿੱਚ ਅੱਜ ਅਣਪਛਾਤੇ ਵਿਅਕਤੀਆਂ ਵੱਲੋਂ ਬੇਖੌਫ ਹੋ ਕੇ ਇੱਕ ਵੱਡੀ ਵਾਰਦਾਤ ਨੂੰ ਅਂਜਾਮ ਦਿੱਤਾ ਗਿਆ, ਜਿਥੇ ਫਾਜ਼ਿਲਕਾ- ਫਿਰੋਜ਼ਪੁਰ ਰੋਡ ’ਤੇ ਪੈਂਦੇ ਪਿੰਡ ਸੈਦੋਕੇ ਦੇ ਨੇੜੇ ਦਿਨ- ਦਿਹਾੜੇ ਹਮਲਾਵਰਾਂ ਨੇ ਇੱਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਤੁਰੰਤ ਹੀ ਮੌਕੇ ਤੋਂ ਫਰਾਰ ਹੋ ਗਏ ਅਤੇ ਉਸ ਦਾ ਮੋਟਰਸਾਈਕਲ ਵੀ ਨਾਲ ਲੈ ਗਏ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਛਾਣ 50 ਸਾਲਾ ਰਛਪਾਲ ਸਿੰਘ ਪੁੱਤਰ ਧਾਨ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਮੁਹੰਮਦ ਵਾਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਸ਼ੈਲਰ ਵਿੱਚ ਡਰਾਈਵਰੀ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦਾ ਪਰਿਵਾਰ ਮੌਕੇ ‘ਤੇ ਪਹੁੰਚ ਗਿਆ। ਜਦੋਂ ਮੰਡੀ ਲਾਧੂਕਾ ਪੁਲਿਸ ਨੂੰ ਇਸ ਮਾਮਲੇ ਬਾਰੇ ਪਤਾ ਲੱਗਿਆ ਤਾਂ ਉਹ ਵੀ ਮੌਕੇ ’ਤੇ ਪਹੁੰਚ ਗਈ। ਪਤਾ ਲੱਗਾ ਹੈ ਕਿ ਜਦੋਂ ਰਛਪਾਲ ਸਵੇਰੇ ਪਿੰਡ ਵਾਪਸ ਪਰਤ ਰਿਹਾ ਸੀ ਤਾਂ ਉਸਨੂੰ ਪਿੰਡ ਸੈਦੋਕੇ ਦੇ ਕੋਲ ਉਸ ਦਾ ਪਿੱਛਾ ਕਰ ਰਹੇ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਪਹਿਲਾਂ ਰੋਕਿਆ ਅਤੇ ਫਿਰ ਉਸ ਨੂੰ ਗੋਲੀ ਮਾਰ ਦਿੱਤੀ। ਫਿਰ ਉਸ ਦਾ ਮੋਟਰਸਾਈਕਲ ਲੈ ਕੇ ਉਥੋਂ ਭੱਜ ਗਏ।
ਪੁਲਿਸ ਸਾਰੇ ਘਟਨਾਕ੍ਰਮ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਜਾਣ- ਪਛਾਣ ਵਾਲਿਆਂ ਕੋਲੋਂ ਪੁੱਛ- ਗਿੱਛ ਕੀਤੀ ਜਾ ਰਹੀ ਹੈ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਤਾਂ ਨਹੀਂ ਸੀ, ਜਿਸ ਦੇ ਚੱਲਦਿਆਂ ਉਸ ਦਾ ਕਤਲ ਕਰ ਦਿੱਤਾ ਗਿਆ ਹੋਵੇ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।