Son brutally murdered his parents : ਨਵਾਂਸ਼ਹਿਰ ਵਿੱਚ ਇੱਕ ਬਹੁਤ ਹੀ ਦਿਲ ਕੰਬਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਇੱਕ ਕਲਿਯੁਗੀ ਪੁੱਤਰ ਨੇ ਆਪਣੇ ਮਾਪਿਆਂ ਦਾ ਦੇਰ ਰਾਤ ਬੇਰਹਿਮੀ ਨਾਲ ਪੈਸਿਆਂ ਖਾਤਿਰ ਕਤਲ ਕਰ ਦਿੱਤਾ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਿਆ। ਦੱਸਣਯੋਗ ਹੈ ਕਿ ਇਹ ਮਾਮਲਾ ਜ਼ਿਲ੍ਹੇ ਦੇ ਪਿੰਡ ਬੁਰਜ, ਚੱਕ ਥਾਣਾ ਸਦਰ ਬਲਾਚੌਰ ਤੋਂ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ। ਫਿਲਹਾਲ ਪੁਲਿਸ ਵੱਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਮ੍ਰਿਤਕ ਜੋੜੇ ਦੀ ਪਛਾਣ ਜੁਗਿੰਦਰ ਪਾਲ ਉਰਫ ਕਿੰਗ ਅਤੇ ਪਰਮਜੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਿਲੀ ਜਾਣਕਾਰੀ ਮੁਤਾਬਕ ਪਰਮਜੀਤ ਕੌਰ ਉਸ ਦੀ ਮਤਰੇਈ ਮਾਂ ਸੀ। ਹਰਦੀਪ ਦਾ ਪਿਤਾ ਜੋਗਿੰਦਰ ਪਾਲ ਰਾਣਾ ਲੇਬਨਾਨ ਵਿੱਚ ਰਹਿੰਦਾ ਸੀ ਅਤੇ ਲੌਕਡਾਊਨ ਦੌਰਾਨ ਹੀ ਵਾਪਸ ਆਇਆ ਸੀ। ਉਸਦੀ ਪਹਿਲੀ ਪਤਨੀ ਤੋਂ ਉਸਦਾ ਬੇਟਾ ਹਰਦੀਪ ਨਸ਼ੇ ਦਾ ਇਸ ਹੱਦ ਤਕ ਆਦੀ ਸੀ ਕਿ ਉਸਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਰੱਖਣ ਤਕ ਦੀ ਲੋੜ ਪਈ ਸੀ। ਜਾਣਕਾਰੀ ਅਨੁਸਾਰ ਉਹ ਆਪਣੇ ਪਿਤਾ ਤੋਂ ਨਸ਼ੇ ਲਈ ਪੈਸੇ ਮੰਗਦਾ ਸੀ ਜਿਸ ਦੀ ਪੂਰਤੀ ਨਾ ਹੋਣ ’ਤੇ ਉਸਨੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਅਤੇ ਤੇਜ਼ਧਾਰ ਹਥਿਆਰ ਨਾਲ ਆਪਣੇ ਮਾਪਿਆਂ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਪੁਲਿਸ ਅਧਿਕਾਰੀ ਡੀਐਸ ਘੁੰਮਣ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਸ਼ੱਕ ਸੀ ਕਿ ਉਸ ਦੀ ਮਾਂ ਗਰਭਵਤੀ ਹੋ ਗਈ ਹੈ ਤੇ ਜੇਕਰ ਉਸ ਦੇ ਬੱਚਾ ਪੈਦਾ ਹੁੰਦਾ ਹੈ ਤਾਂ ਉਹ ਵੀ ਜਾਇਦਾਦ ਵਿੱਚ ਹਿੱਸੇਦਾਰ ਹੋਵੇਗਾ। ਇਸ ਗੱਲ ਤੋਂ ਉਹ ਪ੍ਰੇਸ਼ਾਨ ਸੀ। ਇਹ ਕਤਲ ਬੀਤੀ ਦੇਰ ਰਾਤ ਕੀਤਾ ਗਿਆ ਸੀ, ਪਰ ਲੋਕਾਂ ਨੂੰ ਇਸ ਬਾਰੇ ਸ਼ੁੱਕਰਵਾਰ ਸਵੇਰੇ ਪਤਾ ਲੱਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ਿਆਂ ਦਾ ਆਦੀ ਹੈ। ਮਾਪਿਆਂ ਦਾ ਕਤਲ ਤੋਂ ਬਾਅਦ ਦੋਸ਼ੀ ਹਰਦੀਪ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਹਰਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਚ ਦੀ ਮੋਰਚਰੀ ਗਿਆ ਹੈ। ਪੁਲਿਸ ਹਰਦੀਪ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ।