expressed grief over : ਚੰਡੀਗੜ੍ਹ : ਬੀਤੇ ਦਿਨੀਂ ਪੱਤਰਕਾਰ ਸੁਰਿੰਦਰ ਅਵਸਥੀ (70) ਦਾ ਦੇਹਾਂਤ ਹੋ ਗਿਆ ਹੈ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਜਿਨ੍ਹਾਂ ਦਾ ਕੱਲ੍ਹ ਸਵੇਰੇ ਇੱਕ ਸੰਖੇਪ ਬੀਮਾਰੀ ਤੋਂ ਬਾਅਦ ਪੀਜੀਆਈ ਵਿਖੇ ਦੇਹਾਂਤ ਹੋ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ, ਜਿਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਦਾ ਯਾਦ ਰੱਖਿਆ ਜਾਵੇਗਾ।
ਆਪਣੇ ਸ਼ੋਕ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਸੁਰਿੰਦਰ ਅਵਸਥੀ, ਜਿਨ੍ਹਾਂ ਨੇ ਟਾਈਮਜ਼ ਆਫ਼ ਇੰਡੀਆ ਵਿੱਚ ਵੀ ਕੰਮ ਕੀਤਾ, ਨੂੰ ਇੱਕ ਉੱਘੇ ਪੱਤਰਕਾਰ ਅਤੇ ਚੰਗੇ ਗੁਣਾਂ ਵਾਲਾ ਇੱਕ ਵਧੀਆ ਇਨਸਾਨ ਦੱਸਿਆ ਜੋ ਹਮੇਸ਼ਾ ਪ੍ਰੈਸ ਦੀ ਆਜ਼ਾਦੀ ਦੇ ਹਿਮਾਇਤੀ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੁਰਿੰਦਰ ਅਵਸਥੀ ਦੇ ਦੇਹਾਂਤ ਨਾਲ ਮੀਡੀਆ ਭਾਈਚਾਰੇ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਭਰਿਆ ਨਹੀਂ ਜਾ ਸਕਦਾ। ਕੈਪਟਨ ਨੇ ਸੁਰਿੰਦਰ ਅਵਸਥੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਤੇ ਨਾਲ ਹੀ ਵਿਛੜੀ ਹੋਈ ਰੂਹ ਲਈ ਦੀ ਆਤਮਿਕ ਸ਼ਾਂਤੀ ਮੰਗੀ। ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੀ ਅਰਦਾਸ ਵੀ ਕੀਤੀ।