Jaggi Johal’s wife: 4 ਨਵੰਬਰ 2017 ਨੂੰ ਜਗਤਾਰ ਸਿੰਘ ਜੌਹਲ ਨੂੰ ਪੰਜਾਬ ਪੁਲਿਸ ਨੇ ਜਲੰਧਰ ਦੇ ਰਾਮਾ ਮੰਡੀ ਤੋਂ ਗ੍ਰਿਫ਼ਤਾਰ ਕੀਤਾ ਸੀ। ਜੌਹਲ ਦੀ ਗ੍ਰਿਫ਼ਤਾਰੀ ਉਸ ਦੇ ਵਿਆਹ ਤੋਂ ਕਰੀਬ 15 ਦਿਨਾਂ ਬਾਅਦ ਹੋਈ ਸੀ। ਉਸ ਵੇਲੇ ਜੌਹਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਕਈ ਦੇਸ਼ਾਂ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਸਨ। ਜੱਗੀ ਜੌਹਲ ‘ਤੇ 7 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 6 ਮਾਮਲੇ ਕਤਲ ਦੇ ਹਨ। ਇਸ ਸਮੇ ਜਗਤਾਰ ਸਿੰਘ ਜੌਹਲ ਉਰਫ ਜੱਗੀ ਜੌਹਲ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਵੱਖ-ਵੱਖ ਮਾਮਲਿਆਂ ਦੇ ਅਧੀਨ ਬੰਦ ਹੈ। ਜੱਗੀ ਜੌਹਲ ਦੇ ਨਾਲ ਜੁੜੀ ਹਮ ਇੱਕ ਖਬਰ UK ਤੋਂ ਸਾਹਮਣੇ ਆ ਰਹੀ ਹੈ, ਜਾਣਕਾਰੀ ਮਿਲੀ ਹੈ ਕਿ ਜੱਗੀ ਜੌਹਲ ਦੀ ਪਤਨੀ ਨੂੰ UK ਵਿੱਚ ਪੱਕੇ ਤੌਰ ਤੇ ਰਹਿਣ ਦੀ ਇਜਾਜ਼ਤ ਮਿਲ ਗਈ ਹੈ। ਜੱਗੀ ਜੌਹਲ ਦੀ ਪਤਨੀ 2019 ਦੇ ਵਿੱਚ UK ਆਈ ਸੀ, ਉਸ ਸਮੇ ਵੀ ਉਨ੍ਹਾਂ ਵਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਨੂੰ ਉਥੋਂ ਦੇ ਗ੍ਰਹਿ ਵਿਭਾਗ ਨੇ ਰੱਦ ਕਰ ਦਿੱਤਾ ਸੀ।
ਆਪਣੀ ਪਹਿਲੀ ਅਰਜ਼ੀ ਦੇ ਰੱਦ ਹੋਣ ਤੋਂ ਬਾਅਦ ਗੀ ਜੌਹਲ ਦੀ ਪਤਨੀ ਨੇ ਇੱਕ ਮੁੜ ਅਪੀਲ ਦਾਇਰ ਕੀਤੀ ਸੀ, ਜਿਸ ਤੇ ਉਥੋ ਦੇ ਗ੍ਰਹਿ ਵਿਭਾਗ ਨੇ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਉੱਥੇ ਰਹਿਣ ਦੀ ਆਗਿਆ ਦੇ ਦਿੱਤੀ ਹੈ। ਜੱਗੀ ਜੌਹਲ ਦਾ ਭਰਾ ਵੀ ਇਮੀਗ੍ਰੇਸ਼ਨ ਵਿਭਾਗ ਨਾਲ ਸਬੰਧਿਤ ਵਕੀਲ ਹੈ। ਇਸ ਕੇਸ ਵਿੱਚ ਵੀ ਜੱਗੀ ਜੌਹਲ ਦੇ ਭਰਾ ਗੁਰਪ੍ਰੀਤ ਸਿੰਘ ਵਲੋਂ ਹੀ ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ ਹੈ। ਪੰਜਾਬ ਵਿੱਚ ਟਾਰਗੈੱਟ ਕਿਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਦੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੈਂਬਰ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ। ਇਹ ਦਾਅਵਾ ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ’ (ਐਨਆਈਏ) ਨੇ ਮੁਹਾਲੀ ਅਦਾਲਤ ਵਿੱਚ ਦਾਖਲ ਕੀਤੀ ਗਈ ਇੱਕ ਚਾਰਜਸ਼ੀਟ ਵਿੱਚ ਕੀਤਾ ਸੀ। ਪਰ ਦੂਜੇ ਪਾਸੇ ਜੌਹਲ ਦੇ ਵਕੀਲ ਨੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਸੀ ਕਿ ਜਾਂਚ ਏਜੰਸੀ ਨੇ ਲਾਏ ਦੋਸ਼ਾਂ ਦੇ ਸਬੂਤ ਉਪਲੱਬਧ ਨਹੀਂ ਕਰਵਾਏ ਹਨ। ਸ਼ੁਰੂਆਤ ਵਿੱਚ ਪੰਜਾਬ ਪੁਲਿਸ ਕੇਸ ਦੀ ਜਾਂਚ ਕਰ ਰਹੀ ਸੀ, ਪਰ ਪਿੱਛਲੇ ਸਾਲ ਦਸੰਬਰ ਵਿੱਚ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ ਨੇ ਕਰਨੀ ਸ਼ੁਰੂ ਕਰ ਦਿੱਤੀ ਸੀ।