Farmer Challenge to Modi: ਪੰਜਾਬ ਦੇ ਬਠਿੰਡਾ ਤੋਂ ਪਰਾਲੀ ਸਾੜਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਦਕਿ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ‘ਤੇ 1 ਕਰੋੜ ਦਾ ਜੁਰਮਾਨਾ ਤੇ 5 ਸਾਲ ਦੀ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਪਰ ਇਸਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਇਹ ਗੱਲ ਨਹੀਂ ਮੰਨੀ ਜਾ ਰਹੀ। ਦਰਅਸਲ, ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਉਨ੍ਹਾਂ ਦੀ ਇੱਕ ਮਜ਼ਬੂਰੀ ਦੱਸਿਆ ਗਿਆ ਹੈ। ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੇ ਹੱਕ ਉਨ੍ਹਾਂ ਨੂੰ ਵਾਪਿਸ ਦਵੇ, ਨਹੀਂ ਤਾਂ ਕਿਸਾਨ ਉਨ੍ਹਾਂ ਦੇ ਕਾਨੂੰਨ ਦੇ ਅੱਗੇ ਨਹੀਂ ਝੁਕਣਗੇ।
ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੇ ਕਿਸਾਨਾਂ ਨੂੰ ਸੜਕਾਂ ‘ਤੇ ਲੈ ਆਉਂਦਾ ਹੈ ਤੇ ਹੁਣ ਪਰਾਲੀ ਸਾੜਨ ਨੂੰ ਲੈ ਕੇ ਲਗਾਏ ਗਏ ਜੁਰਮਾਨੇ ਨੂੰ ਲੈ ਕੇ ਕਿਸਾਨਾਂ ਨੂੰ ਨੋਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ। ਉਨ੍ਹਾਂ ਕਿਹਾ ਕਿ ਇਸਨੂੰ ਅੱਗ ਲਾਉਣ ਤੋਂ ਬਿਨ੍ਹਾਂ ਹੋਰ ਕੋਈ ਹੱਲ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਸੰਦ ਮੁਇਲਦੇ ਹਨ ਉਨ੍ਹਾਂ ਦੀ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਸੰਦ ਕਿਸੇ ਵੀ ਜਗ੍ਹਾ ਤੋਂ ਖਰੀਦ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਭੇਜੀ ਜਾਂਦੀ ਇਸ ਸਬਸਿਡੀ ਵਿੱਚ ਅਕਸਰ ਘਪਲੇ ਹੋ ਜਾਂਦੇ ਹਨ, ਜਿਸ ਕਾਰਨ ਇਹ ਸਬਸਿਡੀ ਸਿੱਧਾ ਕਿਸਾਨਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਜੋ ਵੀ ਸਬਸਿਡੀ ਆਉਂਦੀ ਹੈ ਉਹ ਸਿੱਧੀ ਕਿਸਾਨਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਕਿਸੇ ਵੀ ਜਗ੍ਹਾ ਤੋਂ ਸੰਦ ਖਰੀਦ ਸਕਣ। ਪਰਾਲੀ ਸਾੜਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਉਹ ਭਰਨ ਲਈ ਉਨ੍ਹਾਂ ਕੋਲ ਨਾ ਤਾਂ ਇੰਨੇ ਪੈਸੇ ਹਨ ਤੇ ਨਾ ਹੀ ਉਹ ਦੇਣ। ਉਨ੍ਹਾਂ ਕਿਹਾ ਕਿ ਉਹ ਇਸ ਵੰਡੇ ਸਜ਼ਾ ਕੱਟਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਜਿਹੇ ਫੈਸਲੇ ਲੈ ਕੇ ਕਿਸਾਨਾਂ ਨੂੰ ਫ਼ੇਲ੍ਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਦੇ ਵੀ ਫ਼ੇਲ੍ਹ ਨਹੀਂ ਸਕਦਾ ਤੇ ਉਹ ਇਸ ਵਾਰ ਦੀਆਂ ਚੋਣਾਂ ਵਿੱਚ ਉਨ੍ਹਾਂ ਦੇ ਗੋਡੇ ਲਵਾ ਦੇਣਗੇ।