Holiday announced on : ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਮਿਤੀ 2.11.2020 (ਸੋਮਵਾਰ) ਨੂੰ ਜਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਇਹ ਐਲਾਨ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਕੀਤਾ ਗਿਆ ।
ਪੰਜਾਬ ਸੂਬੇ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਹਿੱਤ ਛੁੱਟੀ ਬਾਰੇ ਸੂਚਿਤ ਕੀਤਾ ਜਾ ਚੁੱਕਾ ਹੈ। ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਰਜਿਸਟਰਾਰ, ਪੰਜਾਬ ਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਤੇ ਉਪ ਮੰਡਲ ਮੈਜਿਸਟ੍ਰੇਟ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਇਸ ਹੁਕਮ ਦੀ ਕਾਪੀ ਨੂੰ ਭੇਜਿਆ ਗਿਆ ਹੈ। ਸ੍ਰੀ ਗੁਰੂ ਰਾਮ ਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਹੋਏ ਸਨ। ਉਨ੍ਹਾਂ ਨੂੰ ਗੁਰੂ ਦੀ ਉਪਾਧੀ 24 ਸਤੰਬਰ 1574 ਨੂੰ ਦਿੱਤੀ ਗਈ ਸੀ। ਗੁਰੂ ਰਾਮ ਦਾਸ ਜੀ ਮਹਾਰਾਜ ਨੇ ਪਵਿੱਰ ਸ਼ਹਿਰ ਰਾਮਸਰ ਜਿਸ ਨੂੰ ਕਿ ਹੁਣ ਅੰਮ੍ਰਿਤਸਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦਾ ਨਿਰਮਾਣ ਕੀਤਾ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਹ ਸੇਵਾ ਦਿੱਲੀ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕਰਵਾਈ ਗਈ ਹੈ। ਫੁੱਲਾਂ ਦੀ ਸਜਾਵਟ ਕਰਵਾਉਣ ਵਾਲੇ ਭਾਈ ਇਕਬਾਲ ਸਿੰਘ ਨੇ ਦੱਸਿਆ ਕਿ ਸਜਾਵਟ ਲਈ ਲਗਭਗ 9 ਟਨ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ, ਜਿਨ੍ਹਾਂ ਨੂੰ ਸਜਾਉਣ ਲਈ 120 ਵਿਅਕਤੀ ਪੁੱਜੇ ਹਨ। ਇਸ ਕੰਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਫੁੱਲਾਂ ਦੀ ਸਜ਼ਾਵਟ ਜਿਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾਂ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਗਈ ਹੈ। ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਤਹਿਤ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਰੋਜ਼ਾਨਾ ਸਮਾਗਮਾਂ ਦੀ ਲੜੀ ਵੀ ਚਲਦੀ ਰਹੀ। ਪ੍ਰਕਾਸ਼ ਪੁਰਬ ਮੌਕੇ ਭਲਕੇ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਸਜਾਏ ਜਾਣਗੇ।