iron seized police washed sutlej: ਲੁਧਿਆਣਾ (ਤਰਸੇਮ ਭਾਰਦਵਾਜ)- ਨਸ਼ੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ‘ਚ ਪੁਲਿਸ ਨੇ ਸਤਲੁਜ ਦਰਿਆ ਦੇ ਕੰਢੇ ਤੋਂ 20 ਹਜ਼ਾਰ ਲੀਟਰ ਲਾਹਣ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆ। ਮਿਲੀ ਜਾਣਕਾਰੀ ਮੁਤਾਬਕ ਸਿੱਧਵਾ ਬੇਟ ਦੀ ਪੁਲਿਸ ਨੇ ਸਤਲੁਜ ਦਰਿਆ ਦੇ ਕੰਢੇ ਸਥਿਤ ਪਿੰਡ ਬਾਘੀਆ ਅਤੇ ਸ਼ੇਰੇਵਾਲ ਦੇ ਕੰਢੇ ਤੋਂ 20 ਹਜ਼ਾਰ ਲਿਟਰ ਲਾਹਣ ਅਤੇ 200 ਬੋਤਲਾਂ ਗੈਰਕਾਨੂੰਨੀ ਸ਼ਰਾਬ ਬਰਾਮਦ ਕੀਤੀ। ਇਸ ਦੇ ਨਾਲ ਹੀ ਇਕ ਭੱਠੀ ਅਤੇ 3 ਡਰਮ ਸਮੇਤ ਕੁਝ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁਲਿਸ ਨੇ 9 ਲੋਕਾਂ ਖਿਲਾਫ ਥਾਣਾ ਸਿੱਧਵਾਂ ਬੇਟ ‘ਚ ਮਾਮਲਾ ਦਰਜ ਕੀਤਾ ਹੈ ਫਿਲਹਾਲ ਸਾਰੇ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਕ ਹੋਰ ਕਰਾਮਾਤ ਦੇਖਣ ਨੂੰ ਮਿਲੀ ਹੈ ਕਿ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਲਾਹਣ ਦਰਿਆ ‘ਚ ਰੋੜ ਦਿੱਤੀ।
ਪੁਲਿਸ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਪਿੰਡ ਬਾਘੀਆ ਅਤੇ ਸ਼ੇਰੇਵਾਲ ਨੇ ਨੇੜੇ ਪੈਂਦੇ ਸਤਲੁਜ ਦਰਿਆ ਦੇ ਕੰਢੇ ਤੋਂ ਸ਼ਰਾਬ ਕੱਢ ਕੇ ਵੇਚ ਰਹੇ ਸੀ। ਇਸ ਦੇ ਨਾਲ ਹੀ ਪੁਲਿਸ ਨੇ ਕੁਲਜੀਤ ਸਿੰਘ, ਮਨਜੀਤ ਸਿੰਘ, ਲਛਮਣ ਸਿੰਘ , ਜਿੰਦੂ ਸਿੰਘ, ਭਗਵਾਨ ਸਿੰਘ, ਚਮਨ ਸਿੰਘ, ਬਾਘੀ ਸਿੰਘ, ਮੋਹਨੀ ਸਿੰਘ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।