Two killed in car motorcycle : ਗੜ੍ਹਸ਼ੰਕਰ ਦੇ ਆਨੰਦਪੁਰ ਸਾਹਿਬ ਰੋਡ ’ਤੇ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਥੇ ਇੱਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸ਼ਿੰਕੁ ਪੁੱਤਰ ਹਰਮੇਸ਼ ਲਾਲ ਵਾਸੀ ਗੜ੍ਹਸ਼ੰਕਰ ਅਤੇ ਜਸਾ ਪੁੱਤਰ ਪਰਮਜੀਤ ਵਾਰਡ ਨੰਬਰ 6 ਭੱਟਾਂ ਮੁੱਹਲਾ ਵਾਸੀ ਗੜ੍ਹਸ਼ੰਕਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਬੀਤੇ ਦਿਨ ਦੀ ਹੈ, ਜਦੋਂ ਇੱਕ ਵਰਨਾ ਕਾਰ ਆਨੰਦਪੁਰ ਸਾਹਿਬ ਵਾਸੀ ਸਾਈਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ। ਇਸੇ ਦੌਰਾਨ ਇੱਕ ਸਪਲੈਂਡਰ ਮੋਟਰਸਾਈਕਲ ਜਿਸ ‘ਤੇ ਦੋ ਨੌਜਵਾਨ ਸਵਾਰ ਸਨ, ਗੱਡੀ ਦੇ ਪਿੱਛੇ ਆ ਰਹੇ ਸਨ। ਨੌਜਵਾਨਾਂ ਦਾ ਮੋਟਰਸਾਈਕਲ ਆਪਣੇ ਅੱਗੇ ਜਾ ਰਹੀ ਗੱਡੀ ਦੇ ਵਿੱਚ ਵਜਿਆ ਜਿਸ ਕਾਰਨ ਮੋਟਰਸਾਈਕਲ ਦੂਜੇ ਪਾਸੇ ਜਾ ਡਿੱਗਾ।
ਮੋਟਰਸਾਈਕਲ ‘ਤੇ ਸਵਾਰ ਦੋਵੇਂ ਨੌਜਵਾਨ ਡਿੱਗ ਗਏ ਅਤੇ ਡੂੰਘੀ ਸੱਟ ਲੱਗਣ ਕਰਕੇ ਉਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤਾ ਹੈ, ਜਿਥੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।