coarseness case arrest youth disclosure: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ ਟਿੱਬਾ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ, ਜਿਸ ਸਬੰਧੀ ਹੁਣ ਵੱਡਾ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫਤਾਰ ਮੁਲਜ਼ਮ ਤੋਂ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਹੈ। ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਸ ਵੱਲੋਂ ਜਲਦੀ ਪ੍ਰਸਿੱਧੀ ਹਾਸਲ ਕਰਨ ਦੇ ਚੱਕਰਾਂ ‘ਚ ਇਹ ਤਾਰੀਕਾ ਚੁਣਿਆ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਸੇਵਾ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਉਸ ਨੇ ਗੁਰੂ ਨਾਨਕ ਸੇਵਾ ਦਲ ਦਾ ਵੱਟਸਐਪ ਗਰੁੱਪ ਵੀ ਜੁਆਇੰਨ ਕੀਤਾ ਸੀ। ਮੁਲਜ਼ਮ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਚੀ ਸਾਹਿਬ ਅਤੇ ਗੁਟਕਾ ਸਾਹਿਬ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਚੋਂ ਪਾਵਨ ਅੰਗਾਂ ਦੀ ਬੇਅਦਬੀ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਦੇ ਘਰੋਂ ਬੇਸਮੈਂਟ ‘ਚੋਂ ਪੁਰਾਣੇ ਗੁਟਕਾ ਸਾਹਿਬ ਦੇ ਬੇਅਦਬੀ ਕੀਤੇ ਹੋਏ ਅੰਗਾਂ ਦਾ ਇਕ ਸੂਟਕੇਸ ਵੀ ਬਰਾਮਦ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਲੁਧਿਆਣਾ ਪੁਲਿਸ ਵੱਲੋ ਇਸ ਸਮੁੱਚੀ ਘਟਨਾ ਦੀ ਤਫਤੀਸ਼ ਮੁਸਤੈਦੀ ਅਤੇ ਵਿਗਿਆਨਿਕ ਢੰਗ ਨਾਲ ਕੀਤੀ ਜਾ ਰਿਹਾ ਹੈ। ਮੁਕੱਦਮਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਸਟੇਟ ਦੀ ਫਰਾਂਸਿਕ ਟੀਮ ਚੰਡੀਗੜ੍ਹ ਤੋ ਲੁਧਿਆਣਾ ਪਹੁੰਚ ਚੁੱਕੀ ਹੈ ਤਾਂ ਕਿ ਬੇਅਦਬੀ ਕੀਤੇ ਗਏ ਪਾਵਨ ਅੰਗਾਂ ਅਤੇ ਸੇਵਾ ਸਿੰਘ ਦੇ ਘਰੋ ਬਰਾਮਦ ਹੋਈ ਸੈਚੀ ਸਾਹਿਬ ਅਤੇ ਗੁਟਕਾ ਸਾਹਿਬ ਦਾ ਮੁਲੰਕਣ ਕਰਕੇ ਵਿਸਥਾਰ ਪੂਰਵਕ ਰਿਪੋਰਟ ਤਿਆਰ ਕੀਤੀ ਜਾ ਸਕੇ। ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਟਿੱਬਾ ਰੋਡ ਤੋਂ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਦੇਰ ਸ਼ਾਮ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ ਵੱਲੋਂ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ ’ਤੇ ਪੁਲਿਸ ਪਹੁੰਚੀ ਤੇ ਦੇਖਿਆ ਕਿ ਝੋਨੇ ਦੇ ਖੇਤ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕੀਤੀ ਹੋਈ ਸੀ। ਜਦੋਂ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਪੂਰੀ ਜਾਂਚ ਕੀਤੀ ਗਈ ਤਾਂ ਕੁਝ ਹੀ ਘੰਟਿਆਂ ‘ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ।ਪੁਲਿਸ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਝੋਨੇ ਦੇ ਖੇਤਾਂ ‘ਚ ਇਤਲਾਹ ਦੇਣ ਵਾਲੇ ਨੌਜਵਾਨ ਸੇਵਾ ਸਿੰਘ ਵੱਲੋਂ ਹੀ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਉਮਰ ਲਗਭਗ 17 ਸਾਲ ਦੀ ਦੱਸੀ ਜਾ ਰਹੀ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਮੌਕਾ ‘ਤੇ ਪਹੁੰਚੇ ਅਤੇ ਨਾਲ ਲੱਗਦੇ ਇਲਾਕੇ ਦੇ ਮੋਹਤਵਾਰ ਵਿਅਕਤੀਆਂ ਸਮੇਤ ਦੋ ਗੁਰਦੁਆਰਾ ਸਾਹਿਬ ਦੇ ਪ੍ਰਧਾਨਾ ਨੂੰ ਨਾਲ ਲੈ ਕੇ ਘਟਨਾ ਵਾਲੇ ਸਥਾਨ ਤੇ ਖਿੱਲਰੇ ਹੋਏ ਅੰਗਾਂ ਨੂੰ ਮਰਿਆਦਾ, ਸਤਿਕਾਰ ਅਤੇ ਕਾਨੂੰਨੀ ਜਾ਼ਬਤੇ ਅਨੁਸਾਰ ਇਕੱਠਾ ਕੀਤਾ ਗਿਆ ਗਿਆ। ਇਹਨਾਂ ਮੋਹਤਵਾਰ ਵਿਅਕਤੀਆਂ ਦੀ ਹਾਜਰੀ ‘ਚ ਇਤਲਾਹ ਦੇਣ ਵਾਲੇ ਸੇਵਾ ਸਿੰਘ ਨਾਮੀ ਨੌਜਵਾਨ ਦੀ ਪੁੱਛਗਿਛ ਕੀਤੀ ਗਈ ਅਤੇ ਸੇਵਾ ਸਿੰਘ ਵੱਲੋ ਦੱਸਣ ਅਨੁਸਾਰ ਪੁਲਿਸ ਵੱਲੋ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਨੂੰ ਬਾਰੀਕੀ ਨਾਲ ਚੈਕ ਕੀਤਾ ਗਿਆ।