The big statement: ਚੰਡੀਗੜ੍ਹ : 30 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਵਾਲੀ ਹੈ। ਇਹ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਪਹਿਲੀ ਮੀਟਿੰਗ ਹੈ। 30 ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ ਜਾਣੀ ਹੈ। ਮੀਟਿੰਗ ਦਾ ਕਾਫੀ ਮਹੱਤਵ ਹੈ। ਕਿਸਾਨ ਨਿੱਜੀ ਥਰਮਲ ਪਲਾਂਟਾਂ ਦੇ ਟਰੈਕਾਂ ‘ਤੇ ਬੈਠੇ ਹੋਏ ਹਨ। ਜਦੋਂ ਕਿਸਾਨ ਯੂਨੀਅਨ ਉਗਰਾਹਾਂ ਤੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਵੱਲੋਂ ਥਰਮਲ ਪਲਾਂਟ ਛੱਡ ਦਿੱਤੇ ਜਾਂਦੇ ਹਨ ਤਾਂ ਕਿਸਾਨਾਂ ਵੱਲੋਂ ਨਿੱਜੀ ਪਲਾਟਾਂ ‘ਤੇ ਦਿੱਤੇ ਜਾਣ ਵਾਲੇ ਧਰਨਿਆਂ ਨੂੰ ਚੁੱਕ ਦਿੱਤਾ ਜਾਵੇਗਾ। ਜਿਹੜੇ ਸਮਝੌਤੇ ਸਰਕਾਰ ਵੱਲੋਂ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇ। ਜਦੋਂ ਕਿਸਾਨ ਯੂਨੀਅਨ ਉਗਰਾਹਾਂ ਤੋਂ ਪੁੱਛਿਆ ਗਿਆ ਕਿ ਜੇਕਰ ਅੱਜ ਦੀ ਮੀਟਿੰਗ ਵੀ ਬੇਨਤੀਜਾ ਨਿਕਲਦੀ ਹੈ ਤੇ ਸਰਕਾਰ ਸਿਰਫ ਭਰੋਸਾ ਹੀ ਦੇ ਦਿੰਦੀ ਹੈ ਤਾਂ ਉਨ੍ਹਾਂ ਫਿਰ ਕਿਹਾ ਕਿ ਉਹ ਸਿਰਫ ਇਸੇ ਸ਼ਰਤ ‘ਤੇ ਰੇਲਵੇ ਟਰੈਕ ਤੋਂ ਧਰਨਾ ਚੁੱਕਣਗੇ ਜੇਕਰ ਸਰਕਾਰ ਕੀਤੇ ਸਮਝੌਤਿਆਂ ਨੂੰ ਰੱਦ ਕਰਦੀ ਹੈ।
ਕਿਸਾਨ ਮੀਟਿੰਗ ‘ਚ ਜਾਣਾ ਸ਼ੁਰੂ ਹੋ ਗਏ ਹਨ ਤੇ ਇਹ ਕਿਸਾਨਾਂ ਤੇ ਸਰਕਾਰ ਦਰਮਿਆਨ ਪਹਿਲੀ ਮੀਟਿੰਗ ਹੈ। ਕਿਸਾਨ ਭਵਨ ‘ਚ ਅੱਜ ਦੋ ਮੀਟਿੰਗਾਂ ਹਨ। ਮੀਟਿੰਗ ਦਾ ਮੁੱਖ ਮੁੱਦਾ ਮਾਲਗੱਡੀਆਂ ਨੂੰ ਚਲਾਉਣ ਸਬੰਧੀ ਹੋ ਸਕਦਾ ਹੈ ਜਿਸ ਨਾਲ ਸੂਬੇ ‘ਚ ਸਾਰਾ ਅਰਥਚਾਰਾ ਪ੍ਰਭਾਵਿਤ ਹੋ ਰਿਹਾ ਹੈ ਤੇ ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਚਿੰਤਾ ਪ੍ਰਗਟਾਈ ਗਈ ਹੈ ਤੇ ਕੱਲ੍ਹ ਉਨ੍ਹਾਂ ਨੇ ਇਸ ‘ਤੇ ਬਿਆਨ ਵੀ ਦਿੱਤਾ ਸੀ ਕਿ ਥਰਮਲ ਪਲਾਂਟਾਂ ‘ਚ ਕੋਲਾ ਖਤਮ ਹੋਣ ਕਾਰਨ ਸਰਕਾਰ ਕੋਲ ਕੱਟਾਂ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਪ੍ਰਦਰਸ਼ਨ ਨੂੰ ਲੈ ਕੇ ਅਜ ਕੋਈ ਸਿੱਟਾ ਨਿਕਲਦਾ ਹੈ ਜਾਂ ਨਹੀਂ ਇਹ ਤਾਂ ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ। ਮੀਟਿੰਗ ‘ਤੇ ਹੀ ਸਾਰਿਆਂ ਦੀ ਨਜ਼ਰ ਹੈ। ਮੀਟਿੰਗ ‘ਚ ਕਿਸਾਨ ਤੇ ਸਰਕਾਰ ਦੇ ਕਿਸੇ ਫੈਸਲੇ ਦੀ ਉਮੀਦ ਕੀਤੀ ਜਾ ਸਕਦੀ ਹੈ।
ਦੂਜੀ ਮੀਟਿੰਗ ‘ਚ 30 ਕਿਸਾਨ ਜਥੇਬੰਦੀਆਂ ਦੀ ਵੱਖ ਤੋਂ ਮੀਟਿੰਗ ਹੋਵੇਗੀ ਜਿਸ ‘ਚ ਉਹ ਅੰਦੋਲਨ ਨੂੰ ਲੈ ਕੇ ਆਪਣੀ ਰੂਪਰੇਖਾ ਨੂੰ ਤਿਆਰ ਕਰਨਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਦੇਸ਼ ਭਰ ‘ਚ ਚੱਕਾ ਜਾਮ ਦਾ ਵੀ ਐਲਾਨ ਕੀਤਾ ਗਿਆ ਹੈ। ਹੁਣ ਸਾਰਾ ਦਾਰੋਮਦਾਰ ਅੱਜ ਹੋਣ ਵਾਲੀਆਂ ਮੀਟਿੰਗਾਂ ‘ਤੇ ਹੈ। ਅੱਜ ਕਿਸਾਨਾਂ ਦੀ ਸੁਣਵਾਈ ਹੁੰਦੀ ਹੈ ਜਾਂ ਨਹੀਂ, ਇਹ ਮੀਟਿੰਗ ਤੋਂ ਬਾਅਦ ਹੀ ਪਤਾ ਲੱਗ ਸਕੇਗਾ।